ਅੰਮ੍ਰਿਤਸਰ:ਬੀਤੇ ਕੁਝ ਦਿਨਾਂ ਤੋਂ ਲੋਕਾਂ ਨੂੰ ਗਰਮੀ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਅੱਜ ਮੁੜ ਤੋਂ ਜ਼ਿਲ੍ਹੇ ’ਚ ਪਏ ਮੀਂਹ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ।
ਦੱਸ ਦਈਏ ਕਿ ਅੰਮ੍ਰਿਤਸਰ ਚ ਮੀਂਹ ਪੈਣ ਨਾਲ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਜ਼ਿਲ੍ਹੇ ਚ ਪਏ ਮੀਂਹ ਨਾਲ ਤਾਪਮਾਨ ’ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ।