ਅੰਮ੍ਰਿਤਸਰ: ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹ ਆਪਣੀ ਪਾਰਟੀ ਜਾਗੋ ਨੂੰ ਦਿੱਲੀ ਗੁਰਦੁਆਰਾ ਚੋਣ ਕਮਿਸ਼ਨ ਤੋਂ ਮਾਨਤਾ ਮਿਲਣ ਤੋਂ ਬਾਅਦ ਗੁਰੂ ਮਾਹਰਾਜ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ ਸਨ। ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ "ਜਾਗੋ" ਨੂੰ ਚੋਣ ਕਮਿਸ਼ਨ ਵੱਲੋਂ ਚੋਣਾਂ ਲਈ "ਕਿਤਾਬ" ਚੋਣ ਨਿਸ਼ਾਨ ਦਿੱਤਾ ਗਿਆ ਹੈ, ਜਿਸ ਕਾਰਨ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਦਰਬਾਰ ਸਾਹਿਬ ਆਏ ਹਨ। ਉਨ੍ਹਾਂ ਕਿਹਾ ਕਿ ਹੁਣ "ਜਾਗੋ" ਪਾਰਟੀ ਵੀ ਦਿੱਲੀ ਦੀਆਂ ਗੁਰਦੁਆਰਾ ਪ੍ਰਬੰਧਕ ਚੋਣਾਂ ਵਿੱਚ ਹਿੱਸਾ ਲੈ ਸਕੇਗੀ। "ਜਾਗੋ" ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਵਾਲੀ 6ਵੀਂ ਪਾਰਟੀ ਹੋਵੇਗੀ।
ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਦੀਆਂ ਗਤੀਵਿਧੀਆਂ ਦਾ ਨੁਕਸਾਨ ਸਿਰਫ਼ ਬਾਦਲ ਪਰਵਾਰ ਨੂੰ ਹੋਵੇਗਾ:ਜੀਕੇ - Badal family
ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹ ਦੀ ਪਾਰਟੀ ਜਾਗੋ ਨੂੰ ਦਿੱਲੀ ਗੁਰਦੁਆਰਾ ਚੋਣ ਕਮਿਸ਼ਨ ਤੋਂ ਮਾਨਤਾ ਮਿਲਣ ਤੋਂ ਬਾਅਦ ਗੁਰੂ ਮਾਹਰਾਜ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ ਸਨ। ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ "ਜਾਗੋ" ਨੂੰ ਚੋਣ ਕਮਿਸ਼ਨ ਵੱਲੋਂ ਚੋਣਾਂ ਲਈ "ਕਿਤਾਬ" ਚੋਣ ਨਿਸ਼ਾਨ ਦਿੱਤਾ ਗਿਆ ਹੈ,ਜਿਸ ਕਾਰਨ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਦਰਬਾਰ ਸਾਹਿਬ ਆਏ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸੌ ਸਰੂਪ ਕੈਨੇਡਾ ਭੇਜੇ ਜਾਣ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ 4 ਸੌ ਸਰੂਪ ਦਾ ਰਿਕਾਰਡ ਹੈ, ਉਹ ਕੈਨੇਡਾ ਤੋਂ ਪਤਾ ਲੱਗ ਜਾਵੇਗਾ ਕਿ ਕਿੰਨਾ ਕੋਲ ਗਏ ਹਨ ? ਪਰ 267 ਸਰੂਪਾਂ ਦਾ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਕੋਈ ਰਿਕਾਰਡ ਨਹੀਂ ਅਤੇ ਨਾ ਹੀ ਐਫਆਈਅਰ ਦਰਜ ਕਰਵਾਈ ਹੈ।
ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਆਪਣੀ ਪਾਰਟੀ ਦਾ ਦਫਤਰ ਅੰਮ੍ਰਿਤਸਰ ਖੁੱਲ੍ਹੇ ਜਾਣ ਦੇ ਸਵਾਲ ਦੇ ਜਵਾਬ ਵਿੱਚ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਬ੍ਰਹਮਪੁਰਾ ਸਾਹਬ ਉਨ੍ਹਾਂ ਦੇ ਸਤਿਕਾਰਯੋਗ ਵੱਡੇ ਲੀਡਰ ਹਨ। ਉਨ੍ਹਾਂ ਕਿਹਾ ਕਿ ਚਾਹੇ ਰਣਜੀਤ ਸਿੰਘ ਬ੍ਰਹਮਪੁਰਾ ਹੋਵੇ ਜਾਂ ਸੁਖਦੇਵ ਸਿੰਘ ਢੀਂਡਸਾ, ਦੋਨਾਂ ਦਾ ਨੁਕਸਾਨ ਬਾਦਲ ਪਰਿਵਾਰ ਨੂੰ ਹੋਵੇਗਾ ਹੀ ਹੋਵੇਗਾ।