ਅੰਮ੍ਰਿਤਸਰ:ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਵਾਅਦਾ ਕਰਦਿਆਂ ਚੋਣ ਮਨੋਰਥ ਪੱਤਰ ਵਿਚ ਦਿੱਲੀ ਦੀ ਤਰਜ ’ਤੇ ਪੰਜਾਬ ਵਿੱਚ ਵੀ ਸਿਹਤ ਸੇਵਾਵਾਂ ਨੂੰ ਲੈ ਕੇ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪੂਰਾ ਕਰਦਿਆਂ ਬੀਤੇ ਮਹੀਨੇ 15 ਅਗਸਤ ਨੂੰ 75ਵੇਂ ਅਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿੱਚ 75 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਦੇ ਸਪੁਰਦ ਕੀਤੇ ਗਏ ਸਨ ਅਤੇ 2 ਦਿਨ ਬਾਅਦ ਵਿੱਚ 25 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕਰਦਿਆਂ ਕੁੱਲ 100 ਕਲੀਨਿਕ ਸ਼ੁਰੂ ਕਰ ਦਿੱਤੇ ਗਏ ਸਨ।
ਹੁਣ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ’ਤੇ ਰਈਆ ਵਿੱਚ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ। ਮੁਹੱਲਾ ਕਲੀਨਿਕ ਵਿੱਚ ਆਏ ਮਰੀਜ਼ਾਂ ਨੇ ਦੱਸਿਆ ਕਿ ਉਹ ਆਪਣੀ ਸਿਹਤ ਸਮੱਸਿਆ ਸਬੰਧੀ ਦੇ ਕਾਰਨ ਆਮ ਆਦਮੀ ਕਲੀਨਿਕ ਵਿਚ ਆਏ ਹਨ ਜਿੱਥੇ ਸਟਾਫ ਅਤੇ ਡਾਕਟਰ ਵਲੋਂ ਵਧਿਆ ਢੰਗ ਨਾਲ ਸਿਹਤ ਸੇਵਾਵਾਂ ਦੇਣ ਤੋਂ ਇਲਾਵਾ ਚੰਗੇ ਢੰਗ ਨਾਲ ਸਿਹਤ ਜਾਂਚ ਕਰ ਦਵਾਈ ਦਿੱਤੀ ਜਾ ਰਹੀ ਹੈ। ਉਨਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਦਲਬੀਰ ਸਿੰਘ ਟੋਂਗ ਦਾ ਧੰਨਵਾਦ ਕੀਤਾ।