ਅੰਮ੍ਰਿਤਸਰ: ਪੰਜਾਬ ਵਿੱਚ 2022 ਦੀਆਂ ਚੋਣਾਂ (Punjab Election on 2022) ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖ ਜਥੇਬੰਦੀਆਂ ਦਾ ਸਭ ਤੋਂ ਵੱਡਾ ਮੁੱਦਾ ਬਰਗਾੜੀ ਇੱਕ ਵਾਰ ਫਿਰ ਤੋਂ ਚਰਚਾ ਦਾ ਵਿਸ਼ਾ ਬਣ ਗਿਆ ਹੈ। ਉਥੇ ਦੂਸਰੇ ਪਾਸੇ ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਦੇ ਉੱਤੇ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ (Punishment of convicts) ਨਾ ਦਿਵਾਉਣ 'ਤੇ ਆਵਾਜ਼ ਚੁੱਕ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ 2017 'ਚ ਨਸ਼ਾ ਅਤੇ ਬਰਗਾੜੀ ਦੇ ਮੁੱਦੇ ਕਰਕੇ ਹੀ ਪੰਜਾਬ ਵਿੱਚ ਲੋਕਾਂ ਨੇ ਸਾਡੀ ਸਰਕਾਰ ਬਣਾਈ ਸੀ।
ਉੱਥੇ ਹੀ ਸਰਬੱਤ ਖਾਲਸਾ 'ਚ ਥਾਪੇ ਗਏ ਮੁਤਵਾਜ਼ੀ ਜਥੇਦਾਰ (Muttawazi Jathedars appointed in Sarbatt Khalsa) ਧਿਆਨ ਸਿੰਘ ਮੰਡ ਵੱਲੋਂ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਰਗਾੜੀ ਦੇ ਮੁੱਦੇ ਤੇ ਸਿਆਸਤ (Politics on the issue of bargari) ਕਰਨ ਅਤੇ ਉਸ ਜਗ੍ਹਾ ਤੋਂ ਧਰਨਾ ਚੁੱਕਣ ਨੂੰ ਲੈ ਕੇ ਮੁੱਖ ਦੋਸ਼ੀ ਠਹਿਰਾਇਆ ਹੈ। ਧਿਆਨ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਨਾ ਰੱਖੀ ਜਾਵੇ ਅਤੇ ਜੇਕਰ ਉਹ ਧਾਰਮਿਕ ਅਤੇ ਸਮਾਜਿਕ ਰੈਲੀਆਂ ਕਰਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਸਨਮਾਨ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਨਾ ਦਿੱਤਾ ਜਾਵੇ।
ਇਹ ਵੀ ਪੜ੍ਹੋ :ਭਗਵੰਤ ਮਾਨ ਦੇ ਬਿਆਨ 'ਤੇ ਭਖੀ ਸਿਆਸਤ, ਭਾਜਪਾ ਅਤੇ 'ਆਪ' ਆਹਮੋ ਸਾਹਮਣੇ