ਅੰਮ੍ਰਿਤਸਰ:ਸਾਲ 1992 ਚ ਅਗਵਾ ਹੋਏ ਸੁਰਜੀਤ ਸਿੰਘ ਦੇ ਮਾਮਲੇ ’ਚ ਤਿੰਨ ਪੁਲਿਸ ਅਧਿਕਾਰੀਆਂ ਨੂੰ ਸੀਬੀਆਈ ਦੀ ਅਦਾਲਤ ਵੱਲੋਂ ਵੱਡਾ ਫੈਸਲਾ ਸੁਣਾਉਂਦੇ ਹੋਏ ਸਜ਼ਾ ਸੁਣਾਈ ਗਈ ਹੈ। ਕੋਰਟ ਵੱਲੋਂ ਸੇਵਾਮੁਕਤ ਆਈਪੀਐਸ ਬਲਕਾਰ ਸਿੰਘ ਸਣੇ 3 ਪੁਲਿਸ ਅਧਿਕਾਰੀਆਂ ਨੂੰ 3-3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਇਹ ਮਾਮਲਾ 7 ਮਈ 1992 ਦਾ ਹੈ।
ਮਾਮਲੇ ਚ ਇਨ੍ਹਾਂ ਨੂੰ ਮਿਲੀ ਸਜ਼ਾ:ਦੱਸ ਦਈਏ ਕਿ ਸੀਬੀਆਈ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਤਿੰਨ ਪੁਲਿਸ ਅਧਿਕਾਰੀ ਸੇਵਾਮੁਕਤ ਆਈਪੀਐਸ ਅਧਿਕਾਰੀ ਬਲਕਾਰ ਸਿੰਘ, ਸਾਬਕਾ ਇੰਸਪੈਕਟਰ ਊਧਮ ਸਿੰਘ ਅਤੇ ਮੌਜੂਦਾ ਸਬ ਇੰਸਪੈਕਟਰ ਸਾਬ ਸਿੰਘ ਨੂੰ ਦੋਸ਼ੀ ਪਾਇਆ ਗਿਆ। ਜਿਨ੍ਹਾਂ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ।
30 ਸਾਲਾਂ ਚ ਕਾਫੀ ਕੁਝ ਸਹਿਣਾ ਪਿਆ: ਦੂਜੇ ਪਾਸੇ ਸੁਰਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਦਾ ਕਹਿਣਾ ਕਿ ਦੇਰ ਆਏ ਦੁਰਸਤ ਆਏ ਅੱਜ ਇਨ੍ਹਾਂ ਨੂੰ ਸਜਾ ਮਿਲਣ ਨਾਲ ਮਨ ਨੂੰ ਥੋੜੀ ਖੁਸ਼ੀ ਮਹਿਸੂਸ ਹੋਈ ਹੈ। ਪਰ ਬੀਤੇ 30 ਸਾਲਾਂ ਚ ਉਨ੍ਹਾਂ ਨੂੰ ਕਾਫੀ ਕੁਝ ਸਹਿਣ ਕਰਨਾ ਪਿਆ ਹੈ। ਉਨ੍ਹਾਂ ਨੇ ਆਪਣੇ ਬੱਚੇ ਬਹੁਤ ਔਖੇ ਪਾਲੇ ਹਨ। ਦੋ ਵਕਤ ਦੀ ਰੋਟੀ ਵੀ ਉਨ੍ਹਾਂ ਨੂੰ ਕਾਫੀ ਮੁਸ਼ਕਤ ਤੋਂ ਬਾਅਦ ਨਸੀਬ ਹੁੰਦੀ ਸੀ। ਸਰਕਾਰ ਵੱਲੋਂ ਕੋਈ ਵੀ ਮਾਲੀ ਸਹਾਇਤਾ ਨਹੀਂ ਕੀਤੀ ਗਈ।