ਅੰਮ੍ਰਿਤਸਰ:ਪੰਜਾਬ ’ਚ ਲੁੱਟਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਿਸ ਕਾਰਨ ਪੰਜਾਬ ਪੁਲਿਸ ਦੀ ਕਾਰਵਾਈ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਸੈਂਟਰਲ ਬੈਂਕ ਦੇ ਅੰਦਰ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
6 ਲੱਖ ਦੀ ਲੁੱਟ ਦਾ ਮਾਮਲਾ: ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਸੈਂਟਰਲ ਬੈਂਕ ਦੇ ਅੰਦਰ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰਿਆ ਨੇ ਦਿਨ ਦਿਹਾੜੇ ਕਰੀਬ 6 ਲੱਖ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤੇ ਨੌਜਵਾਨ ਫਰਾਰ ਹੋ ਗਏ ਹਨ।
ਇਸ ਤਰ੍ਹਾਂ ਦਿੱਤਾ ਲੁਟੇਰਿਆ ਨੇ ਲੁੱਟ ਨੂੰ ਅੰਜਾਮ: ਇਸ ਸਬੰਧੀ ਬੈਂਕ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਂਕ ਦੇ ਅੰਦਰ ਚਾਰ ਨੌਜਵਾਨ ਗਾਹਕ ਦੇ ਰੂਪ ਵਿਚ ਆਏ ਅਤੇ ਆ ਕੇ ਉਨ੍ਹਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਕਰੀਬ ਪੌਣੇ ਛੇ ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ। ਜਿਸ ਤੋਂ ਬਾਅਦ ਇਹ ਚਿੱਟੇ ਰੰਗ ਦੀ ਕਾਰ ’ਚ ਸਵਾਰ ਹੋ ਕੇ ਉੱਥੋਂ ਫ਼ਰਾਰ ਹੋ ਗਏ ਜਿਸ ਦੀ ਸੂਚਨਾ ਉਨ੍ਹਾਂ ਨੇ ਪੁਲਿਸ ਨੂੰ ਦਿੱਤੀ ਗਈ।