ਅੰਮ੍ਰਿਤਸਰ: ਹਾਲਾਂਕਿ ਸੰਘਣੀ ਧੁੰਦ ਅਤੇ ਠੰਡ ਨੇ ਪੂਰੇ ਉੱਤਰ ਭਾਰਤ ਨੂੰ ਆਪਣੀ ਚਪੇਟ ਵਿੱਚ ਲਿਆ ਹੋਇਆ ਹੈ, ਲੋਕਾਂ ਨੂੰ ਯਾਤਰਾ ਕਰਨ ਅਤੇ ਘਰ ਤੋਂ ਬਾਹਰ ਨਿਕਲਣ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਇਸ ਸਭ ਦੇ ਬਾਵਜੂਦ ਵਿਸ਼ਵਾਸ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀ ਆਮਦ 'ਚ ਕੋਈ ਕਮੀ ਨਹੀਂ ਆਈ ਹੈ।
ਪਹਿਲਾਂ ਵਾਂਗ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਅੰਮ੍ਰਿਤਸਰ ਪਹੁੰਚ ਰਹੇ ਹਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਰਹੇ ਹਨ।