ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਅੰਮ੍ਰਿਤਸਰ ਕੇਂਦਰੀ ਸੀਟ (Amritsar Central Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਅੰਮ੍ਰਿਤਸਰ ਕੇਂਦਰੀ (Amritsar Central Assembly Constituency)
ਜੇਕਰ ਅੰਮ੍ਰਿਤਸਰ ਕੇਂਦਰੀ ਸੀਟ (Amritsar Central Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਓਪੀ ਸੋਨੀ (OP Soni) ਮੌਜੂਦਾ ਵਿਧਾਇਕ ਹਨ। ਵਿਧਾਇਕ ਓਮ ਪ੍ਰਕਾਸ਼ ਸੋਨੀ 2017 ਵਿੱਚ ਦੂਜੀ ਵਾਰ ਵਿਧਾਇਕ ਬਣੇ ਸੀ। ਹੁਣ ਉਨ੍ਹਾਂ ਨੂੰ ਪਾਰਟੀ ਨੇ ਤੀਜੀ ਵਾਰ ਉਮੀਦਵਾਰ ਬਣਾਇਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਉਥੋਂ ਕਾਂਗਰਸ ਲਈ ਸੋਨੀ ਕਿੰਨਾ ਕੁ ਲਾਹੇਵੰਦ ਸਾਬਤ ਹੁੰਦੇ ਹਨ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਅੰਮ੍ਰਿਤਸਰ ਕੇੰਦਰੀ ਸੀਟ (Amritsari Central Constituency) ’ਤੇ 66.82 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਓਪੀ ਸੋਨੀ (O P Soni) ਵਿਧਾਇਕ ਚੁਣੇ ਗਏ ਸੀ। ਓਪੀ ਸੋਨੀ ਨੇ ਉਸ ਸਮੇਂ ਦੀ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਤਰੁਣ ਚੁੱਘ (Tarun Chugh) ਨੂੰ ਹਰਾਇਆ ਸੀ।
ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਓਪੀ ਸੋਨੀ ਨੂੰ 51242 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ ਭਾਜਪਾ ਦੇ ਗਠਜੋੜ ਦੇ ਉਮੀਦਵਾਰ ਤਰੁਣ ਚੁੱਘ ਨੂੰ 30126 ਵੋਟਾਂ ਤੇ ਤੀਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੈ ਗੁਪਤਾ ਨੂੰ 7171 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 57.07 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਅਕਾਲੀ ਭਾਜਪਾ ਗਠਜੋੜ ਦਾ 33.55 ਫੀਸਦ ਵੋਟ ਸ਼ੇਅਰ ਤੇ ਆਮ ਆਦਮੀ ਪਾਰਟੀ ਦਾ 7.99 ਫੀਸਦੀ ਵੋਟ ਸ਼ੇਅਰ ਰਿਹਾ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਅੰਮ੍ਰਿਤਸਰ ਕੇਂਦਰੀ (Amritsar Central Assembly Constituency) 'ਤੇ 85.61ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਓਪੀ ਸੋਨੀ ਨੂੰ 47357 ਵੋਟਾਂ ਪਈਆਂ ਸੀ ਤੇ ਜਿੱਤ ਹਾਸਲ ਕੀਤੀ ਸੀ। ਅਕਾਲੀ ਭਾਜਪਾ ਗਠਜੋੜ (SAD-BJP) ਦੇ ਉਮੀਦਵਾਰ ਤਰੁਣ ਚੁੱਘ 34560 ਵੋਟਾਂ ਲੈ ਕੇ ਦੂਜੇ ਨੰਬਰ ’ਤੇ ਰਹੇ ਸੀ। ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਸੀਪੀਐਮ (CPM) ਦੇ ਉਮੀਦਵਾਰ ਨੂੰ 1212 ਵੋਟਾਂ ਪਈਆਂ ਸਨ।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਅਮ੍ਰਿਤਸਰ ਕੇਂਦਰੀ (Amritsar Central Assembly Constituency) 'ਤੇ ਕਾਂਗਰਸ ਦਾ ਵੋਟ ਸ਼ੇਅਰ 55.32 ਸੀ ਜਦੋਂਕਿ ਅਕਾਲੀ-ਭਾਜਪਾ ਗਠਜੋੜ ਦਾ ਵੋਟ ਸ਼ੇਅਰ 33.55 ਰਿਹਾ ਸੀ ਜਦੋਂਕਿ ਸੀਪੀਐਮ ਨੇ 1.42 ਫੀਸਦ ਵੋਟ ਹਾਸਲ ਕੀਤੀ ਸੀ।
ਅਮ੍ਰਿਤਸਰ ਕੇਂਦਰੀ (Amritsar Central Assembly Constituency) ਦਾ ਸਿਆਸੀ ਸਮੀਕਰਨ
ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਹੁਣ ਕਾਂਗਰਸ ਵਲੋਂ ਇਸ ਸੀਟ 'ਤੇ ਆਪਣਾ ਉਮੀਦਵਾਰ ਤੀਜੀ ਵਾਰ ਦੁਹਰਾਇਆ ਗਿਆ ਹੈ। ਓਪੀ ਸੋਨੀ ਕਾਂਗਰਸ ਸਰਕਾਰ ਦੇ ਮੰਤਰੀ ਹਨ ਤੇ ਉਨ੍ਹਾਂ ਨੂੰ ਤੀਜੀ ਵਾਰ ਮੁੜ ਟਿਕਟ ਦਿੱਤੀ ਗਈ ਹੈ। ਉਹ ਤੀਜੀ ਵਾਰ ਚੋਣ ਲੜਨਗੇ। ਇਸ ਵਾਰ ਵੀ ਉਨ੍ਹਾਂ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਨੇ ਅਜੇ ਕੋਈ ਉਮੀਦਵਾਰ ਨਹੀਂ ਉਤਾਰਿਆ ਹੈ। ਪਹਿਲਾਂ ਅਕਾਲੀ-ਭਾਜਪਾ ਗਠਜੋੜ ਤੋਂ ਤਰੁਣ ਚੁੱਘ ਚੋਣ ਲੜਦੇ ਸੀ ਪਰ ਇਸ ਵਾਰ ਗਠਜੋੜ ਬਸਪਾ ਨਾਲ ਹੈ ਤੇ ਸੀਟ ਅਕਾਲੀ ਦਲ ਦੇ ਖਾਤੇ ਵਿੱਚ ਹੈ। ਸਿਰਫ ਤਿੰਨ ਸੀਟਾਂ ਅਜਿਹੀਆਂ ਹਨ, ਜਿਥੋਂ ਅਕਾਲੀ ਦਲ ਨੇ ਉਮੀਦਵਾਰ ਅਜੇ ਨਹੀਂ ਐਲਾਨਿਆ ਹੈ। ਇਨ੍ਹਾਂ ਵਿੱਚੋਂ ਇੱਕ ਅੰਮ੍ਰਿਤਸਰ ਕੇਂਦਰੀ ਹੈ। ਅਕਾਲੀ ਦਲ ਕਿਸੇ ਵੱਡੇ ਚਿਹਰੇ ਨੂੰ ਇਥੋਂ ਉਤਾਰ ਸਕਦੀ ਹੈ ਤੇ ਦੂਜੇ ਪਾਸੇ ਤਰੁਣ ਚੁੱਘ ਭਾਜਪਾ-ਪੀਐਲਸੀ ਤੇ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਹੋ ਸਕਦੇ ਹਨ। ਇਸ ਤਰ੍ਹਾਂ ਨਾਲ ਇਹ ਸੀਟ ਜਿਲ੍ਹੇ ਦੀ ਹੌਟ ਸੀਟ ਰਹੇਗੀ।
ਇਹ ਵੀ ਪੜ੍ਹੋ:ਰਿਸ਼ਤੇਦਾਰ ਦੇ ਘਰ ਈਡੀ ਦੇ ਛਾਪੇ ’ਤੇ ਸੀਐੱਮ ਚੰਨੀ ਦਾ ਬਿਆਨ, ਕਿਹਾ...