ਅੰਮ੍ਰਿਤਸਰ: 1 ਜਨਵਰੀ 2021 ਨੂੰ ਨਵਾਂ ਵਰ੍ਹਾ ਸ਼ੁਰੂ ਹੋ ਗਿਆ ਹੈ। ਸਾਲ 2020 ਕੋਰੋਨਾ ਤੇ ਕਿਸਾਨੀ ਸੰਘਰਸ਼ ਦੇ ਲੇਖੇ ਲੱਗ ਗਿਆ। ਸਾਲ 2020 'ਚ ਜਿੱਥੇ ਕਰੋਨਾ ਮਹਾਂਮਾਰੀ ਕਰਕੇ ਕਈ ਲੋਕਾਂ ਦੀਆਂ ਜਾਨਾਂ ਗਈਆਂ, ਉਥੇ ਹੀ ਕਈ ਲੋਕਾਂ ਦਾ ਰੁਜ਼ਗਾਰ ਵੀ ਖੁੱਸ ਗਿਆ। ਇਸ ਮਹਾਂਮਾਰੀ ਕਾਰਨ ਵਿਸ਼ਵ 'ਚ ਜਨ-ਜੀਵਨ ਪ੍ਰਭਾਵਤ ਹੋਇਆ। ਇਸ ਤੋਂ ਇਲਾਵਾ ਅਜੇ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਕਿਸਾਨ ਅੰਦੋਲਨ ਜਾਰੀ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ ਸੰਗਤਾਂ
ਦੇਸ਼-ਵਿਦੇਸ਼ ਤੋਂ ਨਵੇਂ ਸਾਲ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਸੰਗਤਾਂ ਵੱਲੋਂ ਸਰਬਤ ਦੇ ਭਲੇ ਅਤੇ ਨਵੇਂ ਸਾਲ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਦੌਰਾਨ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦਿਆਂ ਸੰਗਤਾਂ ਨੇ ਦੱਸਿਆ 2020 ਮੁਸ਼ਕਲਾਂ ਨਾਲ ਭਰਿਆ ਰਿਹਾ, ਇਸ ਲਈ ਉਹ ਨਵੇਂ ਸਾਲ 2021 'ਚ ਆਪਣੇ ਪਰਿਵਾਰ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਗੁਰੂ ਚਰਨਾਂ 'ਚ ਪੁੱਜੇ ਹਨ।