ਪੰਜਾਬ

punjab

ETV Bharat / city

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ, ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਹੋ ਰਹੀ ਹੈ ਨਤਮਸਤਕ - ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ

ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਲਈ ਗਰਮੀ ਨੂੰ ਵੇਖਦੇ ਹੋਏ ਖਾਸ ਪ੍ਰਬੰਧ ਕੀਤਾ ਗਿਆ ਹੈ।

ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

By

Published : Apr 23, 2022, 11:57 AM IST

ਅੰਮ੍ਰਿਤਸਰ:ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

ਦੱਸ ਦਈਏ ਕਿ ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿੱਤਰ ਅਸਥਾਨ ਹੈ ਜਿੱਥੇ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾਂ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਸੀ।

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਪ੍ਰਕਾਸ਼ ਪੁਰਬ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ, ਜਿੱਥੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਲਿਆ ਅਤੇ ਗੁਰਬਾਣੀ ਦਾ ਆਨੰਦ ਮਾਣਿਆ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।

ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਆਗੂ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ। ਉੱਥੇ ਹੀ ਸੰਗਤ ਦੀ ਆਮਦ ਅਤੇ ਗਰਮੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਸੰਗਤਾਂ ਲਈ ਕੁਲਰ ਤੇ ਪੱਖੀਆਂ ਦਾ ਖਾਸ ਇੰਤਜ਼ਾਮ ਕੀਤਾ ਗਿਆ ਤੇ ਠੰਡੇ ਪਾਣੀ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ।

ਨਾਲ ਹੀ ਸੰਗਤ ਦੇ ਰਹਿਣ ਲਈ ਸਰਾਵਾਂ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਗੁਰੂ ਘਰ ਆਈ ਸੰਗਤ ਨੂੰ ਕਿਸੇ ਕਿਸਮ ਦੀ ਕਮੀ ਨਾ ਹੋਵੇ। ਉੱਥੇ ਹੀ ਦੇਸ਼ ਵਿਦੇਸ਼ਾਂ ਤੋਂ ਆਈ ਸੰਗਤ ਨੇ ਕਿਹਾ ਕਿ ਉਹ ਬੜੇ ਖੁਸ਼ ਕਿਸਮਤ ਹੈ ਜੋ ਸਾਨੂੰ ਗੁਰੂ ਘਰ ਆਉਣ ਦਾ ਮੌਕਾ ਮਿਲਿਆ। ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਵੀ ਦਿੱਤੀ।

ਇਹ ਵੀ ਪੜੋ:ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ABOUT THE AUTHOR

...view details