ਅੰਮ੍ਰਿਤਸਰ: ਅੱਜ ਨਵਾਂ ਸਾਲ 2021 ਚੜ੍ਹ ਗਿਆ ਹੈ ਤੇ ਪੁਰਾਣਾ ਸਾਲ 2020 ਖੱਟੀਆਂ-ਮਿੱਠੀਆਂ ਯਾਦਾਂ ਲੈ ਕੇ ਚਲਾ ਗਿਆ। ਨਵੇਂ ਸਾਲ ਦੀ ਆਮਦ ਮੌਕੇ ਸੰਗਤਾਂ ਵੱਖ-ਵੱਖ ਥਾਵਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ।
ਨਵੇਂ ਸਾਲ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ - ਨਵੇਂ ਸਾਲ 2021 ਦੀ ਆਮਦ
ਨਵੇਂ ਸਾਲ 2021 ਦੀ ਆਮਦ ਮੌਕੇ ਸੰਗਤਾਂ ਕੜਾਕੇ ਦੀ ਠੰਢ ਹੋਣ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।
ਚਾਹੇ ਪੰਜਾਬ 'ਚ ਇਸ ਜਨਵਰੀ ਦੇ ਮਹੀਨੇ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਪੈਂਦੀ ਹੈ ਪਰ ਸੰਗਤਾਂ ਦੀ ਸ਼ਰਧਾ ਅੱਗੇ ਇਹ ਸਭ ਚੀਜ਼ਾਂ ਬੌਣੀਆਂ ਹੋ ਗਈਆਂ। ਸੰਗਤਾਂ ਵੱਲੋਂ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ,ਉੱਥੇ ਪ੍ਰਸ਼ਾਦਾ ਛਕਿਆ ਤੇ ਇਸ਼ਨਾਨ ਕਰ ਕੇ ਆਪਣਾ ਜੀਵਨ ਸਫ਼ਲਾ ਕੀਤਾ। ਸੰਘਣੀ ਧੁੰਦ ਕਰ ਕੇ ਦਰਬਾਰ ਸਾਹਿਬ ਦੀ ਤਸਵੀਰ ਵੀ ਸਾਫ਼ ਦਿਖਾਈ ਨਹੀਂ ਦੇ ਰਹੀ ਸੀ
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਵਿੱਚ ਇੱਕ ਵਿਲੱਖਣ ਸਥਾਨ ਰੱਖਦਾ ਹੈ ਜਿੱਥੇ ਹਰ ਸਾਲ ਦੇ ਪਹਿਲੇ ਦਿਨ ਸੰਗਤਾਂ ਹਾਜ਼ਰੀ ਲਗਵਾਉਣ ਲਈ ਪਹੁੰਚਦੀਆਂ ਹਨ।