ਅੰਮ੍ਰਿਤਸਰ:ਜ਼ਿਲ੍ਹੇ ਚ ਕੁਝ ਦਿਨ ਪਹਿਲਾਂ ਹੀਡੀਏਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਸੀ ਹਾਲਾਂਕਿ ਮਾਮਲੇ ਦੀ ਜਾਂਚ ਤੋਂ ਬਾਅਦ ਇਸ ਵਿੱਚ ਬੱਚਿਆ ਦੀ ਸ਼ਰਾਰਤ ਸਾਹਮਣੇ ਆਈ ਸੀ। ਅਜਿਹਾ ਹੀ ਇੱਕ ਹੋਰ ਮਾਮਲਾ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਹਮਣੇ ਆਈ ਜਿੱਥੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।
ਦੱਸ ਦਈਏ ਕਿ ਸੋਸ਼ਲ ਮੀਡੀਆ ਰਾਹੀ ਸਕੂਲ ਨੂੰ ਧਮਕੀ ਦਿੱਤੀ ਗਈ ਸੀ। ਜਾਂਚ ਦੌਰਾਨ ਪੁਲਿਸ ਨੂੰ ਦੋ ਵਿਅਕਤੀਆਂ ਦੇ ਨਾਂ ਸਾਹਮਣੇ ਸੀ ਜਿਨ੍ਹਾਂ ਵਿੱਚੋਂ ਇੱਕ ਨੂੰ ਕਾਬੂ ਕਰ ਲਿਆ ਗਿਆ ਹੈ। ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਬੱਚਿਆਂ ਨੂੰ ਸਮਾਰਟ ਫੋਨ ਨਾ ਦੋ ਜੇਕਰ ਦੇਣਾ ਹੈ ਤੇ ਬੱਚੇ ਉਪਰ ਪੁਰੀ ਨਿਗਰਾਨੀ ਰੱਖੋ।
ਮਿਲੀ ਜਾਣਕਾਰੀ ਮੁਤਾਬਿਕ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਬੰਧੀ ਮੈਸੇਜ ਆਇਆ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਹਰਕਤ ਵਿੱਚ ਆਉਂਦੇ ਹੋਏ ਸਕੂਲ ਦੇ ਬਾਹਰ ਚੌਕਸੀ ਵਧਾ ਦਿੱਤੀ ਗਈ।
ਮਾਮਲੇ ਸਬੰਧੀ ਡੀਸੀਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਪਰਿੰਗ ਡੇਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਜਿਸ ਦੇ ਚੱਲਦੇ ਉਨ੍ਹਾਂ ਨੇ ਆਪਣੇ ਪੁਲੀਸ ਅਧਿਕਾਰੀਆਂ ਦੀ ਡਿਊਟੀ ਲਗਾਈ ਜਿੱਥੇ ਚਲਦੇ ਜਾਂਚ ਵਿੱਚ ਸਾਹਮਣੇ ਹੈ ਕਿ 26 ਤਾਰੀਕ ਨੂੰ ਗਣਿਤ ਦੇ ਪੇਪਰ ਨੂੰ ਲੈ ਕੇ ਬੱਚਿਆਂ ਨੇ ਇਹ ਸਾਰਾ ਡਰਾਮਾ ਖੇਡਿਆ ਹੈ।