ਅੰਮ੍ਰਿਤਸਰ:ਸੂਬੇ ਭਰ ਚ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਹਿੱਤ ਲਈ ਕੰਮ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਅੰਮ੍ਰਿਤਸਰ ਦੇ ਹਲਕਾ ਦੱਖਣੀ ਵਿਖੇ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਹਲਕਾ ਵਿਧਾਇਕ ਡਾ. ਇੰਦਰਬੀਰ ਨਿੱਝਰ ਅਤੇ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਇਸ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਹਲਕੇ ਦੇ ਲੋਕਾਂ ਨੂੰ ਹਰ ਕਿਸਮ ਦੀ ਸਹੂਲਤ ਦੇਣ ਦੀ ਪੇਸ਼ਕਸ਼ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਹਲਕਾ ਦੱਖਣੀ ’ਚ 1.5 ਕਰੋੜ ਦੀ ਲਾਗਤ ਨਾਲ 4 ਖੇਤਰਾਂ ਚ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਹਲਕਾ ਦੱਖਣੀ ਚ ਰੇਲਵੇ ਕਰਾਸਿੰਗ ’ਤੇ ਲੰਮੇ ਸਮੇਂ ਤੋਂ ਸੀਵਰੇਜ ਸਿਸਟਮ ਨਹੀਂ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਹਲਕੇ ਚ ਸੀਵਰੇਜ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਹੁਣ ਸੀਵਰੇਜ ਦੀ ਸਮੱਸਿਆਂ ਤੋਂ ਨਿਜਾਤ ਮਿਲ ਸਕੇਗੀ।