ਪੰਜਾਬ

punjab

ETV Bharat / city

SGPC ਨੇ ਹਾਕੀ ਖਿਡਾਰੀਆਂ ਲਈ ਕੀਤਾ ਇਹ ਐਲਾਨ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਾਰੇ ਖਿਡਾਰੀਆਂ ਦਾ ਖਿਡਾਰੀਆਂ ਦਾ ਸਿਰਪਾਓ, ਸਨਮਾਨ ਚਿੰਨ੍ਹ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤੀ ਹਾਕੀ ਖਿਡਾਰੀਆਂ ਲਈ ਕੀਤਾ ਇਹ ਐਲਾਨ
SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤੀ ਹਾਕੀ ਖਿਡਾਰੀਆਂ ਲਈ ਕੀਤਾ ਇਹ ਐਲਾਨ

By

Published : Aug 11, 2021, 11:23 AM IST

ਅੰਮ੍ਰਿਤਸਰ: ਟੋਕੀਓ ਓਲੰਪਿਕ 2020 ਚ ਭਾਰਤੀ ਹਾਕੀ ਟੀਮ ਭਾਰਤੀ ਹਾਕੀ ਟੀਮ ਦੇ 11 ਮੈਂਬਰ ਅਤੇ ਮਹਿਲਾ ਹਾਕੀ ਟੀਮ ਦੀ ਮੈਂਬਰ ਗੁਰਜੀਤ ਕੌਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਖਿਡਾਰੀਆਂ ਨੂੰ ਐਸਜੀਪੀਸੀ ਦੀ ਪ੍ਰਧਾਨ ਜਗੀਰ ਕੌਰ ਦੁਆਰਾ ਸਨਮਾਨਿਤ ਕੀਤਾ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਾਰੇ ਖਿਡਾਰੀਆਂ ਦਾ ਖਿਡਾਰੀਆਂ ਦਾ ਸਿਰਪਾਓ, ਸਨਮਾਨ ਚਿੰਨ੍ਹ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਰ ਇੱਕ ਖਿਡਾਰੀ ਨੂੰ ਪੰਜ ਲੱਖ ਰੁਪਏ ਅਤੇ ਕੁੱਲ ਇੱਕ ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤੀ ਹਾਕੀ ਖਿਡਾਰੀਆਂ ਲਈ ਕੀਤਾ ਇਹ ਐਲਾਨ

ਦੂਜੇ ਪਾਸੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਨੇ ਆਪਣੇ ਦੇਸ਼ ਅਤੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਨੌਜਵਾਨ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ ਖੇਡਾਂ ਵੱਲ ਨੂੰ ਜਾਣਗੇ। ਦੂਜੇ ਪਾਸੇ ਹਾਕੀ ਖਿਡਾਰਨ ਗੁਰਜੀਤ ਕੌਰ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਧੀਆਂ ਨੂੰ ਖੇਡਾਂ ਵੱਲ ਵਧਣ ਦੇਣ ਤਾਂ ਜੋ ਉਹ ਆਪਣੇ ਦੇਸ਼ ਅਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ।

ਇਹ ਵੀ ਪੜੋ: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਓਲਪਿੰਕ ਖਿਡਾਰੀ

ABOUT THE AUTHOR

...view details