ਪੰਜਾਬ

punjab

ETV Bharat / city

ਕਿਰਪਾਨ ਸਣੇ ਗੁਰਸਿੱਖ ਨੌਜਵਾਨ ਨੂੰ ਮੈਟਰੋ ਅੰਦਰ ਜਾਣ ਤੋਂ ਰੋਕਿਆ, ਐਸਜੀਪੀਸੀ ਨੇ ਲਿਆ ਨੋਟਿਸ - ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ

ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਚ ਇੱਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਮੈਟਰੋ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਐਸਜੀਪੀਸੀ ਵੱਲੋਂ ਸਖਤ ਨੋਟਿਸ ਲਿਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅਜਿਹਾ ਕਰਨ ਵਾਲੇ ਕਰਮਚਾਰੀ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਨੌਜਵਾਨ ਦੀ ਵਾਇਰਲ ਵੀਡੀਓ
ਨੌਜਵਾਨ ਦੀ ਵਾਇਰਲ ਵੀਡੀਓ

By

Published : Apr 2, 2022, 9:57 AM IST

Updated : Apr 2, 2022, 10:55 AM IST

ਅੰਮ੍ਰਿਤਸਰ:ਦਿੱਲੀ ਵਿਖੇ ਮੈਟਰੋ ਸਟੇਸ਼ਨ ’ਤੇ ਇੱਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਮਾਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਮੈਟਰੋ ਸਟੇਸ਼ਨ ’ਤੇ ਜਾਣ ਤੋਂ ਰੋਕਣ ਸਹੀ ਗੱਲ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਕਰਮਚਾਰੀ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ।

ਧਾਮੀ ਨੇ ਅੱਗੇ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ ਹੈ। ਪਰ ਇਸ ਦੇ ਬਾਵਜੂਦ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ’ਤੇ ਸਵਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਹਵਾਬਾਜ਼ੀ ਮੰਤਰਾਲੇ ਵੱਲੋਂ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ’ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਿਰੋਧ ਤੋਂ ਬਾਅਦ ਮੰਤਰਾਲੇ ਨੇ ਵਾਪਸ ਲਿਆ ਸੀ।

ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਇਕ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਨੌਜਵਾਨ ਨੂੰ ਇੱਕ ਪੁਲਿਸ ਮੁਲਾਜਮ ਕਿਰਪਾਨ ਉਤਾਰ ਕੇ ਸਾਈਜ਼ ਚੈੱਕ ਕਰਵਾਉਣ ਲਈ ਮਜ਼ਬੂਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਵੱਡੀ ਗਿਣਤੀ ਵਿਚ ਸਿੱਖ ਵਸਦੇ ਹਨ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਰਾਜਧਾਨੀ ਦੇ ਕਿਸੇ ਵੀ ਬਸ਼ਿੰਦੇ ਨੂੰ ਭੁਲੇਖਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਹ ਘਟਨਾ ਜਾਣਬੁਝ ਕੇ ਕੀਤੀ ਗਈ ਹੈ, ਜਿਸ ਦੇ ਦੋਸ਼ੀ ਪੁਲਿਸ ਮੁਲਾਜਮ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਅਗੇ ਤੋਂ ਕੋਈ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਨਾ ਚੁੱਕ ਸਕੇ।

ਨੌਜਵਾਨ ਦੀ ਵਾਇਰਲ ਵੀਡੀਓ

ਇਹ ਸੀ ਮਾਮਲਾ:ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ’ਚ ਇੱਕ ਨੌਜਵਾਨ ਕਹਿ ਰਿਹਾ ਹੈ ਕਿ ਇੱਕ ਮੁਲਾਜ਼ਮ ਵੱਲੋਂ ਉਸ ਨੂੰ ਕਿਰਪਾਨ ਸਣੇ ਅੰਦਰ ਮੈਟਰੋ ਚ ਦਾਖਿਲ ਹੋਣ ਨਹੀਂ ਦੇ ਰਿਹਾ ਹੈ। ਨਾਲ ਹੀ ਮੁਲਾਜ਼ਮ ਵੱਲੋਂ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਦਿਖਾਉਣ ਦੀ ਗੱਲ ਆਖੀ ਜਾ ਰਹੀ ਹੈ। ਜਿਸ ਦਾ ਨੌਜਵਾਨ ਵੱਲੋਂ ਲਗਾਤਾਰ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ:ਪੰਜਾਬ 'ਚ 20 ਹਜ਼ਾਰ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਇਸ ਦਿਨ ਜਾਰੀ ਹੋਵੇਗਾ ਭਰਤੀ ਇਸ਼ਤਿਹਾਰ

Last Updated : Apr 2, 2022, 10:55 AM IST

ABOUT THE AUTHOR

...view details