ਪੰਜਾਬ

punjab

By

Published : Aug 11, 2019, 11:16 AM IST

ETV Bharat / city

ਯੂਪੀ 'ਚ ਸਿੱਖ ਨਾਲ ਹੋਈ ਕੁੱਟਮਾਰ ਦਾ SGPC ਨੇ ਲਿਆ ਸਖ਼ਤ ਨੋਟਿਸ

ਹਸਪਤਾਲ ਅੰਦਰ ਸਿੱਖ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

ਫ਼ੋਟੋ

ਅੰਮ੍ਰਿਤਸਰ: ਉੱਤਰ ਪ੍ਰਦੇਸ਼ ਵਿੱਚ ਸੀਤਾਪੁਰ ਦੇ ਇੱਕ ਹਸਪਤਾਲ ਅੰਦਰ ਸਿੱਖ ਨਾਲ ਕੁੱਟਮਾਰ ਕਰਨ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਉੱਤਰ ਪ੍ਰਦੇਸ਼ ‘ਚ ਪੈਂਦੇ ਸੀਤਾਪੁਰ ਦੇ ਇਲਾਕੇ ਖੈਰ ਸ਼ਹਿਰ ਦੀ ਕੋਤਵਾਲੀ ਪੁਲਿਸ ਵੱਲੋਂ ਬਿਨਾਂ ਕਾਰਨ ਸੁਖਦੇਵ ਸਿੰਘ ਨਾਂਅ ਦੇ ਸਿੱਖ ਦਾ ਬਦਸਲੂਕੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਆਪਣੇ ਬੱਚੇ ਦੇ ਇਲਾਜ ਲਈ ਆਏ ਇਸ ਸਿੱਖ ਵੱਲੋਂ ਬੱਚੇ ਦੀ ਗੰਭੀਰ ਹਾਲਤ ਕਾਰਨ ਲਾਈਨ ਤੋਂ ਅੱਗੇ ਜਾ ਕੇ ਪਰਚੀ ਬਣਵਾਉਣ ਦੀ ਕਾਰਵਾਈ ‘ਤੇ ਪੁਲਿਸ ਵੱਲੋਂ ਜ਼ਾਲਮਾਨਾ ਢੰਗ ਅਪਨਾਉਣਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਮੁਕੰਮਲ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੜ (ਉੱਤਰ ਪ੍ਰਦੇਸ਼) ਦੇ ਇੰਚਾਰਜ ਦੀ ਡਿਊਟੀ ਲਗਾਈ ਗਈ ਹੈ, ਜੋ ਮੌਕੇ ‘ਤੇ ਜਾ ਕੇ ਆਪਣੀ ਰਿਪੋਰਟ ਦੇਣਗੇ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀਆਂ ਹਨ।

ABOUT THE AUTHOR

...view details