ਪੰਜਾਬ

punjab

ETV Bharat / city

ਪਾਕਿ 'ਚ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾਉਣ 'ਤੇ ਐੱਸਜੀਪੀਸੀ ਨੇ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ 'ਚ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ਨੂੰ ਨਿੰਦਣਯੋਗ ਘਟਨਾ ਦੱਸਿਆ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਛੇਤੀ ਮੁਲਜ਼ਮਾਂ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ।

ਫ਼ੋਟੋ।

By

Published : Aug 30, 2019, 9:31 PM IST

ਅੰਮ੍ਰਿਤਸਰ: ਪਾਕਿਸਤਾਨ 'ਚ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾਉਣ ਦਾ ਮਾਮਲਾ ਭੱਖਦਾ ਹੀ ਜਾ ਰਿਹਾ ਹੈ। ਇਸ ਮਾਮਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿੰਦਣਯੋਗ ਘਟਨਾ ਦੱਸਿਆ ਹੈ। ਐੱਸਜੀਪੀਸੀ ਨੇ ਪਾਕਿਸਤਾਨ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਜਿੰਨਾ ਨੇ ਅਜਿਹੀ ਗਲਤ ਹਰਕਤ ਨੂੰ ਅੰਜ਼ਾਮ ਦਿੱਤਾ ਹੈ, ਉਨ੍ਹਾਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ।

ਵੀਡੀਓ

ਐੱਸਜੀਪੀਸੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਕਮੇਟੀ ਵੱਲੋਂ ਜਲਦ ਹੀ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਨੂੰ ਲੈ ਕੇ ਪੱਤਰ ਲਿਖ ਕੇ ਪਾਕਿਸਤਾਨ ਸਰਕਾਰ ਕੋਲ ਭੇਜਿਆ ਜਾਵੇਗਾ। ਬੁਲਾਰੇ ਨੇ ਕਿਹਾ ਕਿ ਜੇਕਰ ਪੀੜਤ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ ਤਾਂ ਐੱਸਜੀਪੀਸੀ ਹਰ ਸੰਭਵ ਮਦਦ ਕਰੇਗੀ।

ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਗੁਰਦੁਆਰਾ ਤੰਬੂ ਸਾਹਿਬ ਦੇ ਗ੍ਰੰਥੀ ਦੀ ਕੁੜੀ ਨੂੰ ਜਬਰਨ ਅਗਵਾ ਕਰਕੇ ਉਸ ਨਾਲ ਜਬਰਨ ਨਿਕਾਹ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਦੀ ਘੱਟ ਗਿਣਤੀ ਹੈ ਤੇ ਇਹ ਸਰਕਾਰ ਦਾ ਫਰਜ਼ ਬਣਦਾ ਹੈ ਕਿ ਘੱਟ ਗਿਣਤੀ ਕਾਰਨ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇ।

ਦੱਸਣਯੋਗ ਹੈ ਕਿ ਬੀਤੇ ਦਿਨੀ ਪਾਕਿਸਤਾਨ ਦੇ ਗੁਰਦੁਆਰਾ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਗਵਾਨ ਸਿੰਘ ਦੀ 19 ਸਾਲਾ ਸਿੱਖ ਕੁੜੀ ਦਾ ਜਬਰਨ ਧਰਮ-ਬਦਲੀ ਕਰ ਕੇ ਉਸ ਨਾਲ ਜਬਰਨ ਨਿਕਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪਰਿਵਾਰ ਅਤੇ ਸਿੱਖ ਭਾਈਚਾਰੇ ਨੇ ਦੋਸ਼ ਲਾਏ ਹਨ ਕਿ ਮੁਸਲਿਮ ਨੌਜਵਾਨਾਂ ਨੇ ਬੰਦੂਕ ਦੀ ਨੋਕ 'ਤੇ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾ ਕੇ ਉਸ ਨਾਲ ਨਿਕਾਹ ਕੀਤਾ ਹੈ। ਇਸ ਮਾਮਲੇ ਨੂੰ ਲੈ ਚੜ੍ਹਦੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਰਤ ਸਰਕਾਰ ਨੂੰ ਦਖ਼ਲ ਦੇਣ ਲਈ ਕਿਹਾ ਹੈ।

ABOUT THE AUTHOR

...view details