ਪੰਜਾਬ

punjab

ETV Bharat / city

ਗੁਰੂ ਦੇ ਸਰੂਪਾਂ ਬਾਰੇ ਸ੍ਰੋਮਣੀ ਕਮੇਟੀ ਨੂੰ ਹਰ ਹਾਲਾਤ ਵਿੱਚ ਹਿਸਾਬ ਦੇਣਾ ਪਵੇਗਾ:ਮੰਡ

ਅੰਮ੍ਰਿਤਸਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਸਾਹਮਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਵੱਲੋਂ ਮੋਰਚਾ ਲਾਇਆ ਗਿਆ ਹੈ। ਇਸ 'ਚ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਉਚੇਚੇ ਤੌਰ 'ਤੇ ਪੁੱਜੇ। ਉਨ੍ਹਾਂ ਰੋਸ ਪ੍ਰਦਰਸ਼ਨ ਕਰਨ ਵਾਲੀ ਸੰਗਤ 'ਤੇ ਪੁਲਿਸ ਵੱਲੋਂ ਲਾਠੀਚਾਰਜ ਕਰਨ ਦਾ ਵਿਰੋਧ ਕੀਤਾ।

ਗੁਰੂ ਸਰੂਪਾਂ ਬਾਰੇ ਐਸਜੀਪੀਸੀ ਨੂੰ ਦੇਣਾ ਪਵੇਗਾ ਹਿਸਾਬ
ਗੁਰੂ ਸਰੂਪਾਂ ਬਾਰੇ ਐਸਜੀਪੀਸੀ ਨੂੰ ਦੇਣਾ ਪਵੇਗਾ ਹਿਸਾਬ

By

Published : Sep 20, 2020, 1:44 PM IST

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਸਾਹਮਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਵੱਲੋਂ ਮੋਰਚਾ ਲਾਇਆ ਗਿਆ ਹੈ। ਇਸ ਵਿੱਚ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਉਚੇਚੇ ਤੌਰ 'ਤੇ ਪੁੱਜੇ। ਉਨ੍ਹਾਂ ਰੋਸ ਪ੍ਰਦਰਸ਼ਨ ਕਰਨ ਵਾਲੀ ਸੰਗਤ 'ਤੇ ਪੁਲਿਸ ਵੱਲੋਂ ਲਾਠੀਚਾਰਜ ਕਰਨ ਦਾ ਵਿਰੋਧ ਕੀਤਾ।

ਗੁਰੂ ਸਰੂਪਾਂ ਬਾਰੇ ਐਸਜੀਪੀਸੀ ਨੂੰ ਦੇਣਾ ਪਵੇਗਾ ਹਿਸਾਬ

ਇਸ ਮੌਕੇ ਭਾਈ ਧਿਆਨ ਸਿੰਘ ਮੰਡ ਨੇ ਮੀਡੀਆ ਨਾਲ ਰੁਬਰੂ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕਿਸੇ ਨਾਲ ਕੋਈ ਵੈਰ ਨਹੀਂ ਹੈ। ਗੁਰੂ ਗ੍ਰੰਥ ਸਾਹਿਬ ਜੀ ਵਿੱਚ ਕਿਸੇ ਵੀ ਧਰਮ ਦੇ ਖਿਲਾਫ ਕੁੱਝ ਨਹੀਂ ਲਿਖਿਆ ਗਿਆ,ਫਿਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਇਸ ਤਰ੍ਹਾਂ ਕਿਉਂ ਹੋ ਰਿਹਾ ਹੈ ? ਕਿਉਂ ਗੁਰੂ ਦੀ ਬੇਅਦਬੀ ਹੋ ਰਹੀ ਹੈ ? ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਰੋਧੀਆਂ ਤੋਂ ਹਰ ਕਿਸਮ ਦਾ ਬਦਲਾ ਲੈ ਸਕਦੀ ਹੈ ਪਰ ਜਦੋਂ ਹੁਣ ਆਪਣੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਹੋਣ ਤਾਂ ਕੀ ਕੀਤਾ ਜਾ ਸਕਦਾ ਹੈ ? ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਹਿਸਾਬ ਕੌਮ ਨੂੰ ਦੇਣਾ ਪਵੇਗਾ। ਕਿਸੇ ਵੀ ਕੀਮਤ 'ਤੇ ਇਸ ਮਾਮਲੇ ਨੂੰ ਦਬਾਇਆ ਨਹੀਂ ਜਾ ਸਕਦਾ।

ਭਾਈ ਮੰਡ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਦੇ ਸਿੰਘਾਂ ਵੱਲੋਂ ਮੋਰਚਾ ਲਾ ਕੇ ਗੁਰੂ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ ਮੰਗਿਆ ਜਾ ਰਿਹਾ ਹੈ। ਪ੍ਰਦਰਸ਼ਨ ਕਰਨ ਵਾਲੀ ਸੰਗਤ 'ਤੇ ਹਮਲਾ ਕਰਨਾ ਐਸੀਜੀਪੀਸੀ ਦੀ ਬਹੁਤ ਵੱਡੀ ਗ਼ਲਤੀ ਹੈ।

ਉਨ੍ਹਾਂ ਜਥੇਦਾਰ ਹਰਪ੍ਰੀਤ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਦੀ ਮਾਨਤਾ ਰੱਦ ਕਰਨ ਵਾਲਾ ਆਦੇਸ਼ ਨਹੀਂ ਜਾਰੀ ਕਰਨਾ ਚਾਹੀਦਾ ਸੀ। ਕਿਉਂਕਿ ਸਤਿਕਾਰ ਕਮੇਟੀਆਂ ਦੇ ਸਿੰਘ ਆਪਣਾ ਘਰ-ਬਾਰ ਛੱਡ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਕਾਇਮ ਰੱਖਣ ਲਈ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ। ਇਸ ਲਈ ਉਨ੍ਹਾਂ ਦੀ ਮਾਨਤਾ ਰੱਦ ਕਰਨ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ। ਜ਼ਮੀਨੀ ਪੱਧਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤ ਨੂੰ ਕਾਇਮ ਰੱਖਣ ਲਈ ਸਤਿਕਾਰ ਕਮੇਟੀਆਂ ਦਾ ਹੋਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰ ਪਿੰਡ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਕਮੇਟੀ ਬਣਨੀ ਚਾਹੀਦੀ ਹੈ।

ABOUT THE AUTHOR

...view details