ਪੰਜਾਬ

punjab

ETV Bharat / city

ਸ਼੍ਰੋਮਣੀ ਕਮੇਟੀ ਨੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਦਿਆਰਥੀਆਂ ਵਿੱਚ ਸਿੱਖੀ ਦੇ ਪ੍ਰਚਾਰ (Sikhism preachment among students) ਲਈ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ। ਇਸੇ ਉਦੇਸ਼ ਲਈ ਧਰਮ ਸਾਲ ਲਹਿਰ (Dharam Saal lehar) ਤਹਿਤ ਵਿਦਿਆਰਥੀਆਂ ਵਿਚਾਲੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ (Questionare quiz held)। ਇਹ ਮੁਕਾਬਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਦੀ ਹਦਾਇਤ ’ਤੇ ਕਰਵਾਏ ਗਏ ਹਨ।

ਸ਼੍ਰੋਮਣੀ ਕਮੇਟੀ ਨੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
ਸ਼੍ਰੋਮਣੀ ਕਮੇਟੀ ਨੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

By

Published : Nov 13, 2021, 8:41 PM IST

ਅੰਮ੍ਰਿਤਸਰ:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ ,ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨਮਾਈ ਹੇਠ,ਮਾਸਟਰ ਅਮਰੀਕ ਸਿੰਘ ਵਿਛੋਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਵੱਲੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ (Sri Guru Hargobind Sahib Public School) ਰਾਮਦਾਸ ਵਿੱਖੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ।

ਇਹ ਮੁਕਾਬਲੇ ਚਾਰ ਹਾਊਸ(ਸਾਹਿਬਜਾਦਾ ਅਜੀਤ ਸਿੰਘ, ਸਾਹਿਬਜਾਦਾ ਜੁਝਾਰ ਸਿੰਘ, ਸਾਹਿਬਜਾਦਾ ਜ਼ੋਰਾਵਰ ਸਿੰਘ ਤੇ ਸਾਹਿਬਜਾਦਾ ਫਤਿਹ ਪਹਿਲਾ ਦਰਜਾ ਤੀਸਰੀ ਤੋਂ ਪੰਜਵੀਂ ਤੱਕ, ਦੂਸਰਾ ਦਰਜਾ ਛੇਵੀਂ ਤੋਂ ਅੱਠਵੀ ਤੱਕ, ਤੀਸਰਾ ਦਰਜਾ ਨੌਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆ ਵਿਚਕਾਰ ਕਰਵਾਇਆ ਗਿਆ। ਪਹਿਲੇ, ਦੂਸਰੇ,ਤੀਸਰੇ ਸਥਾਨ ਤੇ ਆਉਣ ਵਾਲੇ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ,ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਅਤੇ ਭਾਈ ਸੁਖਰਾਜ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ, ਮੈਡਲ ਤੇ ਫਰੀ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ।

ਸ਼੍ਰੋਮਣੀ ਕਮੇਟੀ ਨੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
ਇਸ ਮੌਕੇ ਪ੍ਰਚਾਰਕ ਭਾਈ ਬਲਾਕਰ ਸਿੰਘ ਨੇ ਦੱਸਿਆ ਕਿ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਜੀ ਦੇ ਨਿਰਦੇਸ਼ਾਂ ਅਨੁਸਾਰ ਬਚਿਆ ਨੂੰ ਧਰਮ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਹ ਲਹਿਰ ਚਲਾਈ ਗਈ ਹੈ ਜਿਸ ਨਾਲ ਬਚਿਆ ਦਾ ਧਰਮ ਪਖੋ ਵਿਕਾਸ ਹੋਏਗਾ। ਮੁਕਾਬਲੇ ’ਚ ਆਏ ਬੱਚਿਆਂ ਨੇ ਵੀ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਅਜਿਹਾ ਮੌਕਾ ਮੁਹੱਈਆ ਕਰਵਾਇਆ ਗਿਆ। ਸਕੂਲ ਦੀ ਮੁੱਖ ਅਧਿਆਪਕਾ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਕਿ ਸਕੂਲ ਦੇ ਵਿਦਿਆਰਥੀਆਂ ਵਿੱਚ ਸਿੱਖੀ ਪ੍ਰਚਾਰ ਲਈ ਕਮੇਟੀ ਅਜਿਹੇ ਉਪਰਾਲੇ ਕਰ ਰਹੀ ਹੈ।

ABOUT THE AUTHOR

...view details