ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਪ੍ਰਤੀ ਜਾਗਰੂਕਤਾ ਜਗਾਉਣ ਲਈ ਸ਼ਬਦ ਗੁਰੂ ਯਾਤਰਾ ਕੱਢੀ ਗਈ। ਦੱਸ ਦਈਏ ਕਿ ਇਸ ਯਾਤਰਾ ਦੀ ਸ਼ੁਰੂਆਤ 7 ਜਨਵਰੀ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਹੋਈ ਸੀ। ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਹੁੰਦੀ ਹੋਈ ਇਹ ਯਾਤਰਾ 10 ਅਪ੍ਰੈਲ ਦੀ ਰਾਤ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀ ਸੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰੂ ਯਾਤਰਾ ਹੋਈ ਰਵਾਨਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੂਜੇ ਪੜਾਅ ਦੀ ਸ਼ਬਦ ਗੁਰੂ ਯਾਤਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਵਾਨਾ ਕੀਤੀ ਗਈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰੂ ਯਾਤਰਾ ਹੋਈ ਰਵਾਨਾ
ਹੁਣ ਇਸ ਯਾਤਰਾ ਦਾ ਦੂਜਾ ਪੜਾਅ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ, ਜਦਕਿ ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ।
ਇਸ ਯਾਤਰਾ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਉਪਰਾਲੇ ਸੰਗਤ ਵਿਚ ਚੇਤਨਾ ਤੇ ਉਤਸ਼ਾਹ ਪੈਦਾ ਕਰਨ ਲਈ ਵੱਡੀ ਭੂਮਿਕਾ ਨਿਭਾਉਂਦੇ ਹਨ।