ਅੰਮ੍ਰਿਤਸਰ: ਜ਼ਿਲ੍ਹੇ ’ਚ ਇਨਸਾਨੀਅਤ ਨੂੰ ਸ਼ਰਮਿੰਦਾ ਕਰਨ ਵਾਲੀ ਹਰਕਤ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਅੰਨਗੜ੍ਹ ’ਚ ਗੰਦੇ ਨਾਲੇ ਦੇ ਬਿੱਲਕੁੱਲ ਕਿਨਾਰੇ ’ਤੇ ਕੋਈ ਇੱਕ ਨਵਜੰਮੀ ਬੱਚੀ ਸੁੱਟ ਗਿਆ। ਜਿਸ ਤੋਂ ਮਗਰੋਂ ਇਲਾਕੇ ’ਚ ਦਹਿਸ਼ਤ ਫੈਲ ਗਈ ਤੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਇਸ ਘਟਨਾ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸਥਾਨਕ ਲੋਕਾਂ ਨੇ ਕਿਹਾ ਕਿ ਬੱਚੀ ਦੀ ਮਾਂ ਵੱਲੋਂ ਇਹ ਘਿਨੌਨੀ ਹਰਕਰ ਕੀਤੀ ਗਈ ਹੈ ਜੋ ਕੀ ਬਹੁਤ ਹੀ ਸ਼ਰਮਸ਼ਾਰ ਹੈ। ਉਹਨਾਂ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਨੂੰ ਫਾਂਸੀ ਦੀ ਸਜਾ ਦੇਣੀ ਚਾਹੀਦੀ ਹੈ।
ਇਹ ਵੀ ਪੜੋ: ਕੋਰੋਨਾ ਕਾਲ ਦੌਰਾਨ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ 3 ਡਾਕਟਰਾਂ ਨੇ ਦਿੱਤਾ ਅਸਤੀਫ਼ਾ