ਪੰਜਾਬ

punjab

ETV Bharat / city

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਖਿਲਾਫ ਕੱਢੀ ਰੋਸ ਰੈਲੀ - ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਦਿੱਲੀ 'ਚ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕੇਂਦਰ ਸਰਕਾਰ ਖਿਲਾਫ ਰੋਸ ਰੈਲੀ ਕੀਤੀ।

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਖਿਲਾਫ ਕੱਢੀ ਰੋਸ ਰੈਲੀ
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਖਿਲਾਫ ਕੱਢੀ ਰੋਸ ਰੈਲੀ

By

Published : Dec 14, 2020, 1:50 PM IST

ਅੰਮ੍ਰਿਤਸਰ: ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਦੇ ਚਲਦੇ ਕਿਸਾਨਾਂ ਵੱਲੋਂ ਦਿੱਲੀ-ਹਰਿਆਣਾ ਤੇ ਦਿੱਲੀ-ਯੂਪੀ ਦੇ ਬਾਰਡਰ 'ਤੇ ਧਰਨੇ ਜਾਰੀ ਹਨ। ਦੇਸ਼ ਭਰ ਤੋਂ ਕਈ ਸੰਸਥਾਵਾਂ ਤੇ ਸੰਗਠਨਾਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਖਿਲਾਫ ਕੱਢੀ ਰੋਸ ਰੈਲੀ

ਇਸੇ ਕੜੀ ਦੌਰਾਨ ਕਿਸਾਨਾਂ ਦੇ ਹੱਕ 'ਚ ਨਿੱਤਰੇ ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕੇਂਦਰ ਸਰਕਾਰ ਖਿਲਾਫ ਰੋਸ ਰੈਲੀ ਕੀਤੀ। ਕੇਂਦਰ ਸਰਕਾਰ ਖਿਲਾਫ ਇਸ ਰੋਸ ਰੈਲ 'ਚ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠਿਆ ਇਸ ਰੋਸ ਰੈਲੀ ਦੀ ਅਗਵਾਈ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਖਿਲਾਫ ਕੱਢੀ ਰੋਸ ਰੈਲੀ

ਇਸ ਦੌਰਾਨ ਬਿਕਰਮਜੀਤ ਸਿੰਘ ਮਜੀਠਿਆ ਨੇ ਕਿਹਾ ਕਿ ਪੀਐਮ ਮੋਦੀ ਸੱਰਬਤ ਦੇ ਭਲੇ ਨੂੰ ਮੁੱਖ ਰੱਖਦਿਆਂ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਲੰਬੇ ਸਮੇਂ ਤੋਂ ਕਿਸਾਨ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ 'ਚ ਸੰਘਰਸ਼ ਕਰ ਰਹੇ ਹਨ। ਇਸ ਲਈ ਕਿਸਾਨਾਂ ਦੇ ਸਮਰਥਨ 'ਚ ਇਹ ਰੋਸ ਰੈਲੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੋਦੀ ਸਰਕਾਰ ਇਹ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।

ABOUT THE AUTHOR

...view details