ਪੰਜਾਬ

punjab

ETV Bharat / city

ਸ਼੍ਰੋਮਣੀ ਕਮੇਟੀ ਦੀ ਨਵੀਂ ਪਾਲਿਸੀ ਖਿਲਾਫ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ, ਕੀਤੀ ਇਹ ਮੰਗ - ਸ਼੍ਰੋਮਣੀ ਕਮੇਟੀ ਦੀ ਨਵੀਂ ਬਣੀ ਪਾਲਿਸੀ

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਬਾਹਰ ਕਮੇਟੀ ਅਧੀਨ ਆਉਂਦੇ ਅਦਾਰਿਆਂ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪੜੋ ਪੂਰੀ ਖ਼ਬਰ...

ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ
ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

By

Published : Jul 19, 2022, 1:48 PM IST

ਅੰਮ੍ਰਿਤਸਰ: ਜ਼ਿਲ੍ਹੇ ’ਚ ਸ਼੍ਰੋਮਣੀ ਕਮੇਟੀ ਅਧੀਨ ਚਲਦੇ ਵਿਦਿਅਕ ਅਦਾਰਿਆਂ ਵਿਚ ਕੰਮ ਕਰਨ ਵਾਲੇ ਅਧਿਆਪਕਾਂ ਅਤੇ ਹੋਰ ਮੁਲਾਜਮਾਂ ਵਲੋਂ ਸ਼੍ਰੋ੍ਮਣੀ ਕਮੇਟੀ ਦਫਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਿਸ ਦੀ ਟੀਮ ਵੀ ਮੌਕੇ ’ਤੇ ਮੌਜੂਦ ਰਹੀ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੀ ਨਵੀਂ ਬਣੀ ਪਾਲਿਸੀ ਅਧੀਨ ਤਨਖਾਹੀ ਭਤਿਆ ਵਿਚ ਹੋਈ ਕਟੌਤੀ ਦਾ ਵਿਰੋਧ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦਿਆ ਇਹਨਾਂ ਭਤਿਆ ਬਾਰੇ ਮੁੜ ਵਿਚਾਰ ਕਰਨ ਦੀ ਗਲ ਕਹਿ ਹੈ।

ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਇਸ ਦੌਰਾਨ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਡਾ. ਰੁਪਿੰਦਰ ਜੀਤ ਸਿੰਘ ਅਤੇ ਦਲਜੀਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਨਵੀਂ ਪਾਲਿਸੀ ਅਧੀਨ ਸਾਡੇ ਭੱਤਿਆ ਵਿਚ ਕਟੌਤੀ ਕੀਤੀ ਗਈ ਹੈ ਜੋ ਕਿ ਉਨ੍ਹਾਂ ਦੇ ਵਿੱਤੀ ਅਤੇ ਮਾਲੀ ਹਾਲਤ ’ਤੇ ਸੱਟ ਮਾਰਨ ਦੇ ਬਰਾਬਰ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਕਮੇਟੀ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌੰਪਿਆ ਗਿਆ। ਜਿਸ ’ਤੇ ਅਧਿਕਾਰੀਆਂ ਨੇ ਮੁੜ ਵਿਚਾਰ ਕਰਨ ਦੀ ਗੱਲ ਆਖੀ ਗਈ ਹੈ।

ਇਹ ਵੀ ਪੜੋ:ਬੱਚਿਆਂ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ: ਅਧਿਆਪਕ ਦੇ ਹੱਕ ਚ ਆਏ ਬੱਚੇ ਅਤੇ ਮਾਪੇ, ਕੀਤੀ ਇਹ ਮੰਗ

ABOUT THE AUTHOR

...view details