ਅੰਮ੍ਰਿਤਸਰ:ਜ਼ਿਲ੍ਹੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਾਲੀਆਂ ਪੱਗਾਂ ਬੰਨ੍ਹ ਕੇ ਡੀਸੀ ਦਫਤਰ ਤੱਕ ਰੋਸ ਮਾਰਚ ਕੱਢਿਆ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਇਸ ਮੌਕੇ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦਾ ਆਜ਼ਾਦੀ ਦਿਵਾਉਣ ਵਿੱਚ ਅਹਿਮ ਰੋਲ ਹੈ। ਬੰਦੀ ਸਿੰਘ ਅਜੇ ਵੀ ਜੇਲ੍ਹਾਂ ਵਿੱਚ ਬੰਦ ਹੈ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ ਅਸੀਂ ਆਪਣੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ ਪਰ ਬੰਦੀ ਸਿੰਘ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸਿੱਖ ਕੌਮ ਨੂੰ ਕਾਲੀਆਂ ਦਸਤਾਰਾਂ ਸਜਾ ਕੇ ਸਰਕਾਰ ਦੇ ਖਿਲਾਫ਼ ਰੋਸ ਮਾਰਚ ਕਰਨਾ ਪਿਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਡੀ ਸੀ ਦਫਤਰ ਤੱਕ ਪੈਦਲ ਰੋਸ ਮਾਰਚ ਕੱਢਿਆ ਗਿਆ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਉਨ੍ਹਾਂ ਕਿਹਾ ਸਾਨੂੰ ਸਰਕਾਰਾਂ ਲਾਰੇ ਵਿਚ ਰੱਖ ਰਹੀਆਂ ਹਨ ਅਸੀਂ ਕੇਂਦਰ ਸਰਕਾਰ ਤੱਕ ਚਿੱਠੀਆਂ ਲਿਖ ਚੁੱਕੇ ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ ਜਿਸ ਦੇ ਚੱਲਦੇ ਮਜਬੂਰਨ ਅੱਜ ਸਾਨੂੰ ਕਾਲੀਆਂ ਦਸਤਾਰਾਂ ਸਜਾ ਕੇ ਸਰਕਾਰ ਦੇ ਖ਼ਿਲਾਫ਼ ਇਹ ਰੋਸ ਮਾਰਚ ਕੱਢਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਸਿੱਖਾਂ ਨੇ ਹਮੇਸ਼ਾ ਕੌਮ ਲਈ ਜਦੋਂ ਜਹਿਦ ਕਰਨੀ ਪਈ ਹੈ ਅਤੇ ਸ਼ਾਂਤਮਈ ਢੰਗ ਨਾਲ ਜਦੋਂ ਜਹਿਦ ਕਰਾਂਗੇ ਜੇਕਰ ਸਾਡੀ ਸੁਣਵਾਈ ਨਹੀਂ ਹੋਈ ਤੇ ਅਸੀਂ ਰਾਸ਼ਟਰਪਤੀ ਨੂੰ ਵੀ ਮਿਲਾਂਗੇ। ਉੱਥੇ ਹੀ ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਮੰਗ ਪੱਤਰ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਹੈ ਉਹ ਅਸੀਂ ਲੈਕੇ ਸਰਕਾਰ ਨੂੰ ਭੇਜ ਦਿਆਂਗੇ।
ਕਾਬਿਲੇਗੌਰ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੀ ਸਰਗਰਮ ਨਜ਼ਰ ਆ ਰਹੀਆਂ ਸਨ ਅਤੇ ਐੱਸਜੀਪੀਸੀ ਵੱਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਸੀ ਕਰੀਬ ਛੇ ਮਹੀਨੇ ਪਹਿਲੇ ਸਿੱਖ ਜਥੇਬੰਦੀਆਂ ਨੇ ਵੀ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਇਸ ਤੋਂ ਬਾਅਦ ਹੁਣ ਤੱਕ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਚੁੱਕੀ ਜਾ ਰਹੀ ਹੈ।
ਇਹ ਵੀ ਪੜੋ:ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ