ਅੰਮ੍ਰਿਤਸਰ: ਇਸਲਾਮਾਬਾਦ ਰੇਲਵੇ ਟਰੈਕ 'ਤੇ ਇੱਕ ਨੌਜਵਾਨ 'ਤੇ ਗੋਲੀ ਚੱਲਣ ਦੇ ਮਾਮਲੇ ਵਿੱਚ ਇੱਕ ਕਥਿਤ ਗੈਂਗਸਟਰ 'ਤੇ ਦੋਸ਼ ਲਗਾਏ ਗਏ ਹਨ। ਪੀੜਤ ਪਰਿਵਾਰ ਵੱਲੋਂ ਇਹ ਦੋਸ਼ ਲਗਾਏ ਗਏ ਹਨ ਕਿ ਸੋਨੂੰ ਸਿੰਲਡਰ ਨਾਮ ਦਾ ਗੈਗਸਟਰ ਪਹਿਲਾ ਵੀ ਇਹੋ ਜੇ ਕੰਮ ਕਰਦਾ ਹੈ ਅਤੇ ਉਸ ਨੇ ਨੌਜਵਾਨ ਉੱਪਰ ਗੋਲੀਆਂ ਚਲਾਈਆਂ ਹਨ। ਪੁਲਿਸ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਇਸ ਮਾਮਲੇ ਦੀ ਜਾਣਕਾਰੀ ਮਿਲੀ ਹੈ ਅਤੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਦੇ ਸੰਬਧੀ ਗੱਲਬਾਤ ਕਰਦਿਆਂ ਪੀੜੀਤ ਪਰਿਵਾਰ ਦੇ ਲੋਕਾ ਨੇ ਦੱਸਿਆ ਕਿ ਸਾਡੇ ਬੱਚੇ 'ਤੇ ਸੋਨੂੰ ਸਿੰਲਡਰ ਵੱਲੋਂ ਰੰਜੀਸ਼ਨ ਗੋਲੀ ਚਲਾਈ ਗਈ ਹੈ।ਇਸ ਸੰਬਧੀ ਉਹਨਾ ਵੱਲੋਂ ਪੁਲਿਸ ਪ੍ਰਸ਼ਾਸ਼ਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਅੱਗੇ ਬੇਨਤੀ ਕੀਤੀ ਹੈ।