ਅੰਮ੍ਰਿਤਸਰ :ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਨੂੰ ਲੈ ਕੇ ਦੁਕਾਨਦਾਰਾਂ 'ਚ ਭਾਰੀ ਰੋਸ ਹੈ। ਹਲਾਂਕਿ ਅੰਮ੍ਰਿਤਸਰ ਵਿੱਚ ਮਹਿਜ਼ ਜ਼ਰੂਰਤ ਮੁਤਾਬਕ ਹੀ ਦੁਕਾਨਾਂ ਖੁਲ੍ਹਿਆਂ ਹਨ। ਸਰਕਾਰ ਵੱਲੋਂ ਲਾਈ ਪਾਬੰਦੀਆਂ ਦੇ ਚਲਦੇ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਸਰਕਾਰ ਦੀ ਸਖਤੀ ਤੋਂ ਔਕੇ ਦੁਕਾਨਦਾਰਾਂ ਨੇ ਕੀਤਾ ਪਿੱਟ-ਸਿਆਪਾ - ਆਰਥਿਕ ਮੰਦੀ
ਪੰਜਾਬ ਸਰਕਾਰ ਵੱਲੋਂ ਕੋੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ 'ਚ ਪਾਬੰਦੀਆਂ ਲਗਾਈਆਂ ਗਈਆਂ ਹਨ। ਪਾਬੰਦੀਆਂ ਦੇ ਚਲਦੇ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਨੇ ਕਿਹਾ ਕਿ ਉਹ ਪਹਿਲਾਂ ਹੀ ਵਪਾਰ ਘੱਟ ਚੱਲਣ ਕਾਰਨ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ।
ਅੰਮ੍ਰਿਤਸਰ ਦੀ ਮਸ਼ਹੂਰ ਆਈਡੀਐਚ ਮਾਰਕੀਟ ਦੇ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖਿਲਾਫ਼ ਨਰਾਜ਼ਗੀ ਪ੍ਰਗਟਾਉਂਦੇ ਹੋਏ ਕਿਹਾ ਕਿ ਬੀਤੇ ਸਾਲ ਵੀ ਲੌਕਡਾਊਨ ਦੇ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਉਨ੍ਹਾਂ 1 ਸਾਲ ਤੋਂ ਲਗਾਤਾਰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਨੇ ਕਿਹਾ ਕਿ ਦੁਕਾਨਾਂ ਬੰਦ ਕਰਵਾਏ ਜਾਣ ਨਾਲ ਜ਼ਿਆਦਾ ਭੁੱਖਮਰੀ ਫੈਲੇਗੀ ਅਤੇ ਬਿਨ੍ਹਾਂ ਕੰਮਕਾਜ ਕੀਤੇ ਲੋਕ ਆਰਥਿਕ ਮੰਦੀ ਦੇ ਸ਼ਿਕਾਰ ਹੋ ਜਾਣਗੇ।
ਕੁੱਝ ਦੁਕਾਨਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਦੁਕਾਨਾਂ ਉੱਤੇ ਕੰਮ ਕਰਨ ਲਈ ਵਰਕਰ ਰੱਖੇ ਹੋਏ ਹਨ। ਦੁਕਾਨ ਚੱਲਣ ਨਾਲ ਹੋਈ ਕਮਾਈ ਨਾਲ ਹੀ ਉਨ੍ਹਾਂ ਦਾ ਅਤੇ ਉਨ੍ਹਾਂ ਵਰਕਰਾਂ ਦੇ ਪਰਿਵਾਰ ਦਾ ਗੁਜ਼ਾਰਾ ਹੁੰਦਾ ਹੈ। ਦੁਕਾਨਦਾਰਾਂ ਨੇ ਕਿਹਾ ਕਿ ਹਰ ਵਾਰ ਵਪਾਰੀ ਤੇ ਦੁਕਾਨਦਾਰ ਟੈਕਸ ਭਰਦੇ ਹਨ ਪਰ ਸਰਕਾਰਾਂ ਸਭ ਤੋਂ ਪਹਿਲਾਂ ਦੁਕਾਨਾਂ ਬੰਦ ਕਰਵਾ ਦਿੰਦੀ ਹੈ। ਉਨ੍ਹਾਂ ਕਿਹਾ ਕਈ ਦੁਕਾਨਦਾਰਾਂ ਨੇ ਵਪਾਰ ਕਰਨ ਲਈ ਬੈਂਕ ਤੋਂ ਲੋਨ ਲਿਆ ਹੈ ਜੇਕਰ ਕਮਾਈ ਨਹੀਂ ਹੋਵੇਗੀ ਤਾਂ ਉਹ ਬੈਂਕ ਆਦਿ ਦੀਆਂ ਕਿਸ਼ਤਾਂ ਨਹੀਂ ਭਰ ਸਕਣਗੇ। ਉਨ੍ਹਾਂ ਕਿਹਾ ਕਿ ਸ਼ਰਾਬ ਦੇ ਠੇਕੇ , ਬੱਸ ਸਰਵਿਸ ਆਦਿ ਜਾਰੀ ਹੈ, ਕੀ ਉਨ੍ਹਾਂ ਦੇ ਚਲਦੇ ਕੋਰੋਨਾ ਨਹੀਂ ਫੈਲਦਾ? ਉਨ੍ਹਾਂ ਆਖਿਆ ਕਿ ਸਰਕਾਰ ਵਪਾਰ ਬੰਦ ਕਰਕੇ ਦੁਕਾਨਦਾਰਾਂ ਨੂੰ ਭੁੱਖੇ ਮਰਨ ਲਈ ਮਜ਼ਬੂਰ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨਾ ਪਿਆ।