ਅੰਮ੍ਰਿਤਸਰ:ਕੋਰੋਨਾ (Corona) ਵਾਇਰਸ ਦੇ ਵਧਦੇ ਮਰੀਜ਼ਾਂ ਕਾਰਨ ਜਿੱਥੇ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਈਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਅੰਮ੍ਰਿਤਸਰ ਵਿੱਚ ਇੱਕ ਪਾਸੇ ਇੱਕ ਦਿਨ ਦੁਕਾਨਾਂ ਬੰਦ ਰੱਖਣ ਦੀ ਗੱਲ ਕੀਤੀ ਗਈ ਸੀ ਅਤੇ ਹੁਣ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਹੁਣ ਰੋਜ਼ਾਨਾ ਹੀ ਅੰਮ੍ਰਿਤਸਰ ਵਿੱਚ 9 ਤੋਂ ਲੈ ਕੇ 5 ਵਜੇ ਤੱਕ ਹਰੇਕ ਦੁਕਾਨ ਖੁੱਲ੍ਹੇਗੀ। ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਦੁਕਾਨਦਾਰ ਵੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਇਸ ਬਿਮਾਰੀ ਤੋਂ ਬਚਿਆ ਜਾ ਸਕੇ।
ਇਹ ਵੀ ਪੜੋ: Corona vaccine certificate ਤੋਂ ਪੰਜਾਬ ਸਰਕਾਰ ਨੇ ਵੀ ਹਟਾਈ ਮੋਦੀ ਦੀ ਫੋਟੋ