ਅੰਮ੍ਰਿਤਸਰ: ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਕੀਤੀਆਂ ਗਈਆਂ ਸੀ। ਜਿਸ ਨੂੰ ਲੈਕੇ ਦੁਕਾਨਦਾਰਾਂ 'ਚ ਰੋਸ ਪਾਇਆ ਜਾ ਰਿਹਾ ਸੀ। ਜਿਸ ਨੂੰ ਦੇਖਦਿਆਂ ਸਰਕਾਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਸੀ ਕਿ ਉਹ ਆਪਣੇ ਪੱਧਰ 'ਤੇ ਇਸ ਸਮੱਸਿਆ ਨੂੰ ਹੱਲ ਕਰਨ। ਇਸ ਨੂੰ ਲੈ ਕੇ ਅੰਮ੍ਰਿਤਸਰ ਦੇ ਡੀ.ਸੀ ਵਲੋਂ ਸੋਮਵਾਰ ਤੋਂ ਸਮਾਂਬੱਧ ਤਰੀਕੇ ਨਾਲ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਇਸ ਸਬੰਧੀ ਡੀ.ਸੀ ਦਾ ਕਹਿਣਾ ਕਿ ਦੁਕਾਨਾਂ ਨੂੰ ਸਮਾਂਬੱਧ ਤਰੀਕੇ ਨਾਲ ਖੋਲ੍ਹ ਸਕਦੇ ਹਨ। ਜਿਸ ਨੂੰ ਲੈ ਕੇ ਸਾਰੀ ਜਾਣਕਾਰੀ ਵੈਬਸਾਈਟ 'ਤੇ ਪਾ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਜਿਥੇ ਕੁਝ ਜਿਆਦਾ ਸਮੱਸਿਆ ਹੋਵੇਗੀ ਉਥੇ 50 ਪ੍ਰਤੀਸ਼ਤ ਢੰਗ ਨਾਲ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ।