ਅੰਮ੍ਰਿਤਸਰ:ਭਾਰਤ ਤੋਂ ਬੀਤੇ ਦਿਨ ਅਟਾਰੀ-ਵਾਹਗਾ ਸਰਹੱਦ ਰਸਤੇ ਰਾਹੀਂ ਪਾਕਿਸਤਾਨ ਗਏ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਲ ਇੱਕ ਸ਼ਰਧਾਲੂ ਦੀ ਮੌਤ (Sikh dies of heart attack in Pakistan) ਹੋ ਗਈ। ਮ੍ਰਿਤਕ ਦੀ ਪਛਾਣ ਨਸ਼ਾਬਰ ਸਿੰਘ ਪੁੱਤਰ ਕਾਕਾ ਸਿੰਘ ਬਰਸਾਤ ਵੱਜੋਂ ਹੋਈ ਹੈ ਜੋ ਕਿ ਕਰਨਾਲ ਹਰਿਆਣਾ ਦਾ ਰਹਿਣ ਵਾਲਾ ਸੀ। ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਸ਼ਾਮ ਨੂੰ ਨਿਸ਼ਾਬਰ ਸਿੰਘ ਦੀ ਲਾਸ਼ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਾਹੀਂ ਭਾਰਤ ਭੇਜ ਦਿੱਤੀ ਗਈ।
ਇਹ ਵੀ ਪੜੋ:ਵਿਸਾਖੀ 'ਤੇ ਵਿਸ਼ੇਸ਼: ਵਿਸਾਖੀ ਨੂੰ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਨਾਵਾਂ ਨਾਲ ਜਾਂਦਾ ਹੈ ਜਾਣਿਆ, ਤੁਸੀਂ ਵੀ ਜਾਣੋ!
ਇਸ ਤਰ੍ਹਾਂ ਵਾਪਰੀ ਘਟਨਾ:ਮਿਲੀ ਜਾਣਕਾਰੀ ਅਨੁਸਾਰ ਭਾਰਤੀ ਸਿੱਖ ਸ਼ਰਧਾਲੂ ਨਸ਼ਾਬਰ ਸਿੰਘ (Indian Sikh Devotee Nashabar Singh) ਪੁੱਤਰ ਕਾਕਾ ਸਿੰਘ ਬਰਸਾਤ ਕਰਨਾਲ ਹਰਿਆਣਾ ਜੋ ਕਿ 12 ਅਪ੍ਰੈਲ ਨੂੰ ਭਾਰਤੀ ਸਿੱਖ ਸ਼ਰਧਾਲੂਆਂ ਨਾਲ ਸ਼ਾਮਲ ਹੋ ਕੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਰੇਲ ਗੱਡੀ ਰਾਹੀਂ ਜਾ ਰਿਹਾ ਸੀ ਕਿ ਰਸਤੇ ਵਿਚ ਆਉਂਦੇ ਰੇਲਵੇ ਸਟੇਸ਼ਨ ਰਾਵਲਪਿੰਡੀ ਵਿਖੇ 12 ਅਪ੍ਰੈਲ ਦੀ ਰਾਤ ਨੂੰ ਕਰੀਬ 11 ਵਜੇ ਦਿਲ ਦਾ ਦੌਰਾ ਪੈ ਗਿਆ ਤੇ ਮੌਕੇ ਤੇ ਹੀ ਮੌਤ ਹੋ ਗਈ।