ਪੰਜਾਬ

punjab

ETV Bharat / city

ਸਿੱਖ ਸਦਭਾਵਨਾ ਦਲ ਨੇ ਪੁਲਿਸ ਕਮਿਸ਼ਨਰ ਘਰ ਬਾਹਰ ਕੀਤਾ ਕੀਰਤਨ - ਸਿੱਖ ਸਦਭਾਵਨਾ ਦਲ

328 ਪਾਵਨ ਸਰੂਪਾਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਜਿਸਦੇ ਚੱਲਦੇ ਸਿੱਖ ਸਦਭਾਵਨਾ ਦਲ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੇ ਨਿਵਾਸ ਸਥਾਨ ਦੇ ਬਾਹਰ ਕੀਰਤਨ ਕੀਤਾ ਗਿਆ।

ਪੁਲਿਸ ਕਮਿਸ਼ਨਰ ਦੇ ਘਰ ਬਾਹਰ ਕੀਤਾ ਕੀਰਤਨ
ਪੁਲਿਸ ਕਮਿਸ਼ਨਰ ਦੇ ਘਰ ਬਾਹਰ ਕੀਤਾ ਕੀਰਤਨ

By

Published : Jan 10, 2021, 9:24 AM IST

ਅੰਮ੍ਰਿਤਸਰ:ਐਸਜੀਪੀਸੀ ਦੀ ਜਾਂਚ ਦਾ ਵਿਸ਼ਾ ਬਣਿਆ 328 ਪਾਵਨ ਸਰੂਪਾਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਦੇ ਚੱਲਦੇ ਸਿੱਖ ਸਦਭਾਵਨਾ ਦਲ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੇ ਨਿਵਾਸ ਸਥਾਨ ਦੇ ਬਾਹਰ ਕੀਰਤਨ ਕੀਤਾ ਗਿਆ।

ਸਿੱਖ ਜਥੇਬੰਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਮਾਮਲੇ 'ਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ਸਿੱਖ ਸਦਭਾਵਨਾ ਦਲ ਦੇ ਵਰਕਰ 'ਤੇ ਆਗੂ ਪੁੱਜੇ।

ਇਸ ਮੌਕੇ ਭਾਈ ਬਲਦੇਵ ਸਿੰਘ ਨੇ ਕਿਹਾ ਕਿ ਸਿੱਖ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ 328 ਪਾਵਨ ਸਰੂਪਾਂ ਬਾਰੇ ਸੱਚ ਜਾਨਣਾ ਚਾਹੁੰਦੀ ਹੈ। ਇਸ ਮਾਮਲੇ 'ਚ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸਾਨੂੰ ਇਸ ਮਾਮਲੇ ਨਾਲ ਸਬੰਧਤ ਅਫ਼ਸਰਾਂ ਦੇ ਘਰ ਦੇ ਬਾਹਰ ਪੰਥਕ ਹੋਕਾ ਦੇਣ ਦਾ ਫੈਸਲਾ ਲੈਣਾ ਪਿਆ। ਉਨ੍ਹਾਂ ਕਿਹਾ ਕਿ ਲੰਬੇਂ ਸਮੇਂ ਤੱਕ ਕਾਰਵਾਈ ਨਾਂ ਹੁੰਦੇ ਦੇਖ ਅਸੀਂ ਪ੍ਰਸ਼ਾਸਨ ਨੂੰ ਜਗਾਉਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਾਂ।

ਆਗੂਆਂ ਨੇ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਹਰ ਪੱਖ ਤੋਂ ਸੰਗਤ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਗਿਆ ਹੈ। ਇਸ ਸੰਬਧੀ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਇਸ ਦਲ ਵੱਲੋਂ ਕੀਰਤਨ ਕੀਤੇ ਜਾਣ ਨੂੰ ਵਧੀਆ ਉਪਰਾਲਾ ਦੱਸਿਆ। ਮਾਮਲੇ ਸਬੰਧੀ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬਾਕੀ ਇਸ ਮਾਮਲੇ ਸੰਬਧੀ ਪਰਮਾਤਮਾ ਖ਼ੁਦ ਆਪ ਹੀ ਕਿਰਪਾ ਕਰੇਗਾ।

ABOUT THE AUTHOR

...view details