ਅੰਮ੍ਰਿਤਸਰ:2022 ਦੀਆਂ ਵਿਧਾਨਸਭਾ ਚੋਣਾਂ (Assembly Elections 2022) ਨੂੰ ਲੈ ਕੇ ਹਰ ਪਾਰਟੀ ਨੇ ਤਿਆਰੀਆਂ ਜ਼ੋਰਾਂ ’ਤੇ ਅਰੰਭ ਦਿੱਤੀਆਂ ਹਨ ਉਥੇ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅੰਮ੍ਰਿਤਸਰ ਪੁੱਜੇ ਜਿੱਥੇ ਉਹਨਾਂ ਨੇ 2022 ਦੀਆਂ ਚੋਣਾਂ ਦਾ ਵਿਗਲ ਵਜਾਇਆ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ’ਤੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਬਹੁਤ ਜਲਦ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਅਤੇ ਜਿਹੜਾ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਉਹ ਸਿੱਖ ਚਿਹਰਾ ਹੋਵੇਗਾ ਜਿਸ ’ਤੇ ਪੂਰੇ ਪੰਜਾਬ ਨੂੰ ਮਾਣ ਹੋਵੇਗਾ। ਉਹਨਾਂ ਨੇ ਕਿਹਾ ਪੂਰੇ ਦੇਸ਼ ਵਿੱਚ ਇੱਕ ਹੀ ਸੂਬਾ ਹੈ ਜਿੱਥੋਂ ਦਾ ਮੁੱਖ ਮੰਤਰੀ ਸਿੱਖ ਹੈ।
ਇਹ ਵੀ ਪੜੋ: Assembly Elections 2022: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੜ੍ਹਿਆ ‘ਝਾੜੂ’