ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੈ ਭਾਟੀਆ ਦੀ ਸੇਵਾਮੁਕਤੀ ਤੋਂ ਬਾਅਦ ਨਵੇਂ ਸੀਨੀਅਰ ਮੈਡੀਕਲ ਅਫ਼ਸਰ ਬਾਬਾ ਬਕਾਲਾ ਸਾਹਿਬ ਵਜੋਂ ਡਾ. ਨੀਰਜ ਭਾਟੀਆ ਨੇ ਚਾਰਜ ਲੈਂਦਿਆਂ ਕੰਮਕਾਜ ਸ਼ੁਰੂ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਰਜ ਭਾਟੀਆ ਨੇ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਲੰਬੇ ਸਮੇਂ ਤੋਂ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਵੱਖ-ਵੱਖ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਹੁਣ ਵਿਭਾਗ ਵਲੋਂ ਨਵੀਂ ਜਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਜੋਂ ਨਿਯੁਕਤ ਕੀਤਾ ਹੈ।