ਅੰਮ੍ਰਿਤਸਰ: ਸ਼ਹਿਰ ਦੇ ਗੁਰਬਖਸ਼ ਨਗਰ ਇਲਾਕੇ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋ ਕੁਝ ਵਿਅਕਤੀਆਂ ਨੇ ਇੱਕ ਘਰ ’ਤੇ ਇੱਟਾਂ ਪੱਥਰਾਂ ਅਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈਆਂ ਹਨ। ਜਿਸ ਚ ਦੇਖਿਆ ਜਾ ਸਕਦਾ ਹੈ ਕਿ ਮੋਟਰਸਾਈਕਲ ਸਵਾਰ 10 ਤੋਂ 12 ਨੌਜਵਾਨਾਂ ਵੱਲੋਂ ਇੱਕ ਘਰ ’ਤੇ ਇੱਟਾਂ-ਪੱਥਰਾਂ ਨਾਲ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ। ਫਿਲਹਾਲ ਇਹ ਮਾਮਲਾ ਪਰਿਵਾਰਿਕ ਝਗੜੇ ਦਾ ਦੱਸਿਆ ਜਾ ਰਿਹਾ ਹੈ।
ਨੌਜਵਾਨਾਂ ਨੇ ਇੱਕ ਘਰ ’ਤੇ ਕੀਤਾ ਕਾਤਲਾਨਾ ਹਮਲਾ ਮਾਮਲੇ ਸਬੰਧੀ ਪੀੜਤ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਰਿਵਾਰਿਕ ਝਗੜੇ ਦੇ ਚੱਲਦਿਆਂ ਉਨ੍ਹਾਂ ਦੀ ਨੂੰਹ ਦੇ ਭਰਾ ਨੇ ਆ ਕੇ ਉਨ੍ਹਾਂ 'ਤੇ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨੂੰਹ ਨਾਲ ਨਹੀਂ ਬਣਦੀ ਨਹੀਂ, ਜਿਸ ਕਾਰਨ ਉਨ੍ਹਾਂ ਦੀ ਨੂੰਹ ਦਾਜ ਮੰਗਣ ਦਾ ਦੋਸ਼ ਲਗਾਇਆ ਹੈ ਅਤੇ ਇਹ ਸਾਜ਼ਿਸ਼ ਰਚ ਕੇ ਉਨ੍ਹਾਂ ’ਤੇ ਹਮਲਾ ਕੀਤਾ ਗਿਆ ਹੈ।
ਉੱਥੇ ਹੀ ਰੋਹਿਤ ਅਤੇ ਉਸਦੀ ਮਾਤਾ ਦਾ ਕਹਿਣਾ ਹੈ ਕਿ ਉਹ ਆਪਣੇ ਘਰ ਦੇ ਬਾਹਰ ਕਿਸੇ ਸਮਾਗਮ 'ਚ ਗਿਆ ਹੋਇਆ ਸੀ ਤਾਂ ਪਿੱਛੇ ਤੋਂ ਆਏ ਕੁਝ ਲੋਕਾਂ ਨੇ ਉਸ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ ਅਤੇ ਘਰ ਦੇ ਬਾਹਰੋਂ ਫਾਇਰਿੰਗ ਕਰਦੇ ਹੋਏ ਉਨ੍ਹਾਂ ਦੇ ਪਾਸੇ ਦੋ ਗੱਡੀਆਂ ਦੀ ਵੀ ਭੰਨ-ਤੋੜ ਕਰ ਦਿੱਤੀ। ਗਣੀਮਤ ਇਹ ਰਹੀ ਕਿ ਉਨ੍ਹਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਉਹ ਸੀਸੀਟੀਵੀ ਨੂੰ ਕਬਜ਼ੇ 'ਚ ਲੈ ਕੇ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਅਧਿਕਾਰੀਆਂ ਨੂੰ ਮੌਕੇ ਤੋਂ 3 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਰੋਂਦ ਵੀ ਬਰਾਮਦ ਹੋਇਆ ਹੈ। ਉਨ੍ਹਾਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ:Video: ਖੇਡਦੇ ਹੋਏ ਖੁੱਲ੍ਹੇ ਸੀਵਰੇਜ 'ਚ ਡਿੱਗਿਆ 5 ਸਾਲ ਦਾ ਬੱਚਾ, ਇਸ ਤਰ੍ਹਾਂ ਆਖਰੀ ਸਮੇਂ ਬਚਾਈ ਗਈ ਜਾਨ