ਅੰਮ੍ਰਿਤਸਰ : ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁਜੇ। ਇਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਅਰਦਾਸ ਕੀਤੀ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਵਾਰ ਦੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ। ਉਨ੍ਹਾਂ ਇਹ ਉਮੀਦ ਪ੍ਰਗਟਾਈ ਕਿ ਇਸ ਵਾਰ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਗਿਣਤੀ ਵਿੱਚ ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦਾ ਕਿਸੇ ਨਾਲ ਵੀ ਕੋਈ ਮਤਭੇਦ ਨਹੀਂ ਹੈ। ਉਨ੍ਹਾਂ ਨੇ ਸਿੱਧੂ ਨੂੰ ਕਾਂਗਰਸ ਪਾਰਟੀ ਦਾ ਵਫ਼ਾਦਾਰ ਸਿਪਾਹੀ ਦੱਸਿਆ।