ਪੰਜਾਬ

punjab

ETV Bharat / city

4 ਜੁਲਾਈ 1955 ਦੀ ਘਟਨਾ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਅੰਮ੍ਰਿਤਸਰ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਤੇ ਸਰਕਾਰ ਵੱਲੋਂ ਕੀਤੇ ਗਏ ਹਮਲੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਮੂਲੀਅਤ ਕੀਤੀ।

ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

By

Published : Jul 4, 2022, 7:02 PM IST

ਅੰਮ੍ਰਿਤਸਰ: ਜ਼ਿਲ੍ਹੇ ਚ ਸਾਲ1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਵੱਡੀ ਗਿਣਤੀ ਚ ਸਿੱਖ ਸੰਗਤਾਂ ਨੇ ਭਾਰੀ ਗਿਣਤੀ ਚ ਸ਼ਮੂਲੀਅਤ ਕੀਤੀ।

ਇਸ ਦੌਰਾਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਕਰਵਾਏ ਗਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਸਬੰਧ ਵਿਚ ਭੋਗ ਮਗਰੋਂ ਸਮਾਗਮ ਆਯੋਜਤ ਕੀਤਾ ਗਿਆ।

ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਉਨ੍ਹਾਂ ਅੱਗੇ ਦੱਸਿਆ ਕਿ ਦੱਸਿਆ ਕਿ 4 ਜੁਲਾਈ 1955 ਨੂੰ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵੱਲੋਂ ਸਿੱਖਾਂ ਦੇ ਕੇਂਦਰੀ ਅਸਥਾਨ ਉੱਤੇ ਹਮਲਾ ਕੀਤਾ ਗਿਆ ਸੀ, ਜਿਸ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਕੀਤਾ ਗਿਆ।

ਕਮੇਟੀ ਦੇ ਪ੍ਰਧਾਨ ਧਾਮੀ ਸਰਕਾਰਾਂ ਤੇ ਵਰ੍ਹਦਿਆ ਕਿਹਾ ਕਿ ਸਿੱਖਾਂ ’ਤੇ ਪਹਿਲੇ ਦਿਨ ਤੋਂ ਜ਼ੁਲਮ ਹੋਏ ਤੇ ਗੁਰੂਘਰਾਂ ਦੀਆਂ ਬੇਅਦਬੀਆਂ ਹੋਈਆਂ ਜੋ ਅੱਜ ਤੱਕ ਹੁੰਦੀਆਂ ਆ ਰਹੀਆਂ ਹਨ। ਉਨਾਂ ਦੱਸਿਆ ਕਿ 4 ਜੁਲਾਈ 1955 ਚ ਵੀ ਉਸ ਸਮੇਂ ਦੀ ਸਰਕਾਰ ਸਮੇਂ ਭਾਰਤੀ ਫੋਜ ਬੂਟ ਪਾ ਕੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਦਾਖਲ ਹੋਈ ਸੀ ਤੇ ਸਿੰਘਾਂ ਨੂੰ ਗ੍ਰਿਫਤਾਰ ਕੀਤਾ ਸੀ।

ਬਠਿੰਡਾ ਵਿਖੇ ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਨੂੰ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ’ਤੇ ਕਿਹਾ ਕਿ ਇਸ ਦੀ ਜਾਂਚ ਹੋਣਾ ਚਾਹੀਦੀ ਹੈ। ਦੂਜੇ ਪਾਸੇ ਉਨ੍ਹਾਂ ਨੇ ਪੀਆਰਟੀਸੀ ਬੱਸਾਂ ਤੋਂ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਨੂੰ ਉਤਾਰਨ ਦੀ ਵਾਇਰਲ ਹੋ ਰਹੀ ਚਿੱਠੀ ’ਤੇ ਧਾਮੀ ਨੇ ਕਿਹਾ ਕਿ ਸੰਤਾਂ ਦੀਆਂ ਤਸਵੀਰਾਂ ਦੇਸ਼ਾਂ ਵਿਦੇਸ਼ਾਂ ਚ ਲੱਗੀਆਂ ਹਨ। ਇਹ ਸਰਕਾਰਾਂ ਕਦੇ ਅਵਾਜ਼ ਨੂੰ ਦਬਾ ਨਹੀ ਸਕਦੀਆਂ।

ਇਹ ਵੀ ਪੜੋ:ਹੁਕਮਾਂ ਤੋਂ ਬਾਅਦ ਪੀਆਰਟੀਸੀ ਦੀਆਂ ਬੱਸਾਂ ਤੋਂ ਹਟਾਈ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ !

ABOUT THE AUTHOR

...view details