CBSE ਦੀ 10ਵੀਂ ਦੀ ਪ੍ਰੀਖਿਆ ਦੇ ਨਤੀਜੇ ਆਉਣ ਤੇ ਵਿਦਿਆਰਥੀਆਂ 'ਚ ਖੁਸ਼ੀ - ਦਿਆਰਥੀਆਂ 'ਚ ਖੁਸ਼ੀ ਮਾਹੌਲ
ਸੀਬੀਐੱਸਈ ਵੱਲੋਂ 15 ਜੁਲਾਈ ਨੂੰ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਨਤੀਜਿਆਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਦਸਵੀਂ ਜਮਾਤ ਨੂੰ ਪਾਸ ਕੀਤਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਲੈ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਸਕੂਲ ਦੀ ਪ੍ਰਿੰਸੀਪਲ ਨੀਰਾ ਸ਼ਰਮਾ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ। ਸਕੂਲ ਦੀ ਵਿਦਿਆਰਥਣ ਭਵਰੀਤ ਕੌਰ ਨੇ 96.8 ਫੀਸਦੀ ਅੰਕ ਲਏ ਹਨ ਅਤੇ ਹਰਕੀਰਤ ਚੱਢਾ ਨੇ 98 ਫੀਸਦੀ ਅੰਕ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਅੰਮ੍ਰਿਤਸਰ: ਸੀਬੀਐੱਸਈ ਵੱਲੋਂ 15 ਜੁਲਾਈ ਨੂੰ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਨਤੀਜਿਆਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਦਸਵੀਂ ਜਮਾਤ ਨੂੰ ਪਾਸ ਕੀਤਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਲੈ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਸਕੂਲ ਦੀ ਪ੍ਰਿੰਸੀਪਲ ਨੀਰਾ ਸ਼ਰਮਾ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ। ਸਕੂਲ ਦੀ ਵਿਦਿਆਰਥਣ ਭਵਰੀਤ ਕੌਰ ਨੇ 96.8 ਫੀਸਦੀ ਅੰਕ ਲਏ ਹਨ ਅਤੇ ਹਰਕੀਰਤ ਚੱਢਾ ਨੇ 98 ਫੀਸਦੀ ਅੰਕ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।