ਅੰਮ੍ਰਿਤਸਰ:ਪਿਛਲੇ ਦਿਨੀਂ ਅੰਮ੍ਰਿਤਸਰ ਥਾਣਾ ਬੀ ਡਿਵੀਜ਼ਨ ਦੇ ਨਜ਼ਦੀਕ ਇੱਕ ਨਿੱਜੀ ਹੋਟਲ ਵਿੱਚ ਸੁਖਵਿੰਦਰ ਸਿੰਘ ਨਾਮਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ। ਉਸ ਵੱਲੋਂ ਪ੍ਰੈੱਸ ਨੋਟ ਵਿੱਚ ਹਰਭਜਨ ਸਿੰਘ ਪਰਮਜੀਤ ਸਿੰਘ ਪੀ.ਏ ਬੁਲਾਰੀਆਂ ਅਤੇ ਪੁਲਿਸ ਅਧਿਕਾਰੀ ਨਰਿੰਦਰ ਸਿੰਘ ਦਾ ਨਾਮ ਲਿਖ ਕੇ ਖੁਦਕੁਸ਼ੀ ਕੀਤੀ ਸੀ।
ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੰਜ ਲੋਕਾਂ ਦੇ ਉਤੇ ਮਾਮਲਾ ਦਰਜ ਕੀਤਾ ਸੀ। ਹਰਭਜਨ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਪਰ ਬਾਕੀ ਲੋਕਾਂ ਦੀ ਗ੍ਰਿਫ਼ਤਾਰੀ ਨਾ ਹੁੰਦੀ ਦੇਖ ਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਮ੍ਰਿਤਕ ਦੀ ਲਾਸ਼ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਨਸਾਫ਼ ਦੀ ਗੁਹਾਰ ਲਗਾਈ।