ਅੰਮ੍ਰਿਤਸਰ:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸੱਠ ਤੋਂ ਵੱਧ ਵਿਧਾਇਕਾਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ। ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅੱਜ ਨਤਮਸਤਕ ਹੋਣ ਆਏ ਹਨ ਤੇ ਹਾਈ ਕਮਾਂਡ ਨੇ ਜੋ ਉਨ੍ਹਾਂ ਨੂੰ ਕਮਾਨ ਸੌਂਪੀ ਹੈ ਇਸ ਲਈ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਗੁਰੂ ਰਾਮਦਾਸ ਜੀ ਅੱਗੇ ਅਰਦਾਸ ਬੇਨਤੀ ਕਰਨ ਆਏ ਹਨ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿੱਚ ਵਾਦ ਵਿਵਾਦ ਚੱਲ ਰਿਹਾ ਹੈ ਜਲਦ ਹੀ ਉਹ ਖ਼ਤਮ ਹੋਵੇਗਾ।
ਸੁਖਬੀਰ ਬਾਦਲ ਬਚ ਕੇ ਰਹੇ: ਸੁਖਜਿੰਦਰ ਰੰਧਾਵਾ
ਸੁਖੀ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਜਿਹੀ ਮਿਜ਼ਾਈਲ ਹੈ ਜੋ ਹੁਣ ਸੁਖਬੀਰ ਬਾਦਲ ਤੇ ਆਉਣ ਵਾਲੇ ਦਿਨਾਂ ਵਿਚ ਭਾਰੀ ਪਵੇਗੀ।
ਵੇਰਕਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦਾ ਪਿਓ ਪੁੱਤ ਦਾ ਰਿਸ਼ਤਾ ਹੈ ਜਲਦ ਹੀ ਉਹ ਇਕੱਠੇ ਦਿਖਾਈ ਦੇਣਗੇ ਅਤੇ ਅੱਗੇ ਡਾ. ਰਾਜਕੁਮਾਰ ਵੇਰਕਾ ਨੇ ਬੋਲਦੇ ਹੋਏ ਕਿਹਾ ਕਿ ਇਹ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਹੈ ਕੇਂਦਰ ਸਰਕਾਰ ਨੂੰ ਦਿਖਾਉਣ ਲਈ ਅਤੇ ਇਹ ਸ਼ਕਤੀ ਪ੍ਰਦਰਸ਼ਨ ਸੋਨੀਆ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਨਵੇਂ ਬਣੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੀ ਕੀਤਾ ਗਿਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਸੁੱਖੀ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਰਫ ਪੱਤਰਕਾਰਾਂ ਨੇ ਹੀ ਜ਼ਿਆਦਾ ਰੌਲਾ ਪਾਇਆ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕੋਈ ਵੀ ਵਾਦ ਵਿਵਾਦ ਨਹੀਂ ਚੱਲ ਰਿਹਾ ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਆਏ ਬਿਆਨ ਤੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਚੱਲੀ ਹੋਈ ਮਿਜ਼ਾਈਲ ਹੈ ਉਸ ਤੇ ਸੁਖੀ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਜਿਹੀ ਮਿਜ਼ਾਈਲ ਹੈ ਜੋ ਹੁਣ ਸੁਖਬੀਰ ਬਾਦਲ ਤੇ ਆਉਣ ਵਾਲੇ ਦਿਨਾਂ ਵਿਚ ਭਾਰੀ ਪਵੇਗੀ।