ਪੰਜਾਬ

punjab

ETV Bharat / city

ਅਜਨਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਸ਼ੱਕੀ ਵਿਅਕਤੀ ਕਾਬੂ - ਬੇਅਦਬੀ ਦਾ ਮਾਮਲਾ

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ 'ਚ ਬੀਤੇ ਦਿਨੀਂ ਬੇਅਦਬੀ ਦੇ ਮਾਮਲੇ ਵਿੱਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ਕੀਤੇ ਇਸ ਵਿਅਕਤੀ ਨੇ ਆਪਣਾ ਇਹ ਗੁਨਾਹ ਕਬੂਲ ਕਰ ਲਿਆ ਹੈ।

ਅਜਨਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਸ਼ੱਕੀ ਵਿਅਕਤੀ ਕਾਬੂ
ਅਜਨਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਸ਼ੱਕੀ ਵਿਅਕਤੀ ਕਾਬੂ

By

Published : Jan 23, 2021, 6:18 PM IST

ਅੰਮ੍ਰਿਤਸਰ: ਅਜਨਾਲਾ 'ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ 'ਚ ਬੀਤੇ ਦਿਨੀਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤਹਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਨੇ ਆਪਣਾ ਇਹ ਗੁਨਾਹ ਕਬੂਲ ਕਰ ਲਿਆ ਹੈ।

ਔਰਤ ਦੇ ਕਹਿਣ 'ਤੇ ਕੀਤਾ ਇਹ ਘਿਨੌਣਾ ਕੰਮ

ਅਜਨਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਸ਼ੱਕੀ ਵਿਅਕਤੀ ਕਾਬੂ

ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਤੇ ਉਸ ਨੇ ਕਿਹਾ ਕਿ ਉਹ ਇਹ ਕੰਮ ਕਿਸੇ ਔਰਤ ਦੇ ਕਹਿਣ 'ਤੇ ਕਰਦਾ ਹੈ। ਉਸਦਾ ਕਹਿਣਾ ਹੈ ਕਿ ਉਸ ਔਰਤ ਨੇ ਉਸ 'ਤੇ ਕਾਲਾ ਇਲਮ ਕੀਤਾ ਹੋਇਆ ਹੈ।

ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ੱਕੀ ਵਿਅਕਤੀ ਤੋਂ ਜਦੋਂ ਪੁੱਛਗਿੱਛ ਕੀਤੀ ਤੇ ਉਸਨੇ ਆਪਣਾ ਇਹ ਗੁਨਾਹ ਕਬੂਲ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਪੁਲਿਸ ਨੇ ਇਸ ਬਾਬਤ ਗੱਲ ਕਰਦੇ ਹੋਏ ਕਿਹਾ ਕਿ ਮੁਲਜ਼ਮ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਤੇ ਉਸ ਤੋਂ ਅਗਲੀ ਪੁੱਛਗਿੱਛ ਜਾਰੀ ਹੈ।

ABOUT THE AUTHOR

...view details