ਅੰਮ੍ਰਿਤਸਰ:ਸਵਿਟਜ਼ਰਲੈਂਡ ਦੇ ਰਾਜਦੂਤ ਡਾ. ਰੋਲ ਹੈਂਡਲਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੱਜ ਅੰਮ੍ਰਿਤਸਰ ਪੁੱਜੇ (swiss ambassador pay obesiance at sri harmandir sahib), ਜਿੱਥੇ ਉਨ੍ਹਾਂ ਨੂੰ ਹੋਟਲ ਐਸੋਸੀਏਸ਼ਨ ਆਫ ਅੰਮ੍ਰਿਤਸਰ ਵੱਲੋਂ ਯਾਦਗਿਰੀ ਵਜੋਂ 1914 ਦਾ ਸਿੱਕਾ ਭੇਟ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਲਈ ਪਹੁੰਚਦੀਆਂ ਹਨ। ਮੈਂ ਉਨ੍ਹਾਂ ਨੂੰ ਵਿਸ਼ਵ ਯੁੱਧ ਦੇ ਸਮੇਂ ਦਾ ਇੱਕ ਪੁਰਾਤਨ ਸਿੱਕਾ ਵੀ ਭੇਟ ਕੀਤਾ ਸੀ।
ਇਸ ਮੌਕੇ ਹੋਟਲ ਐਸੋਸੀਏਸ਼ਨ ਆਫ ਅੰਮ੍ਰਿਤਸਰ ਦੇ ਚੇਅਰਮੈਨ ਹਰਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਸੈਰ-ਸਪਾਟੇ 'ਤੇ ਨਿਰਭਰ ਹੈ ਇਸ ਲਈ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਅਤੇ ਵਿਦੇਸ਼ਾਂ ਨਾਲ ਭਾਰਤ ਦੇ ਸਬੰਧ ਚੰਗੇ ਰਹਿਣ, ਇਸ ਲਈ ਯਾਦਗਾਰ ਵਜੋਂ ਇਹ ਸਿੱਕਾ ਉਨ੍ਹਾਂ ਨੂੰ ਪੇਸ਼ ਕੀਤਾ ਗਿਆ ਹੈ।