ਪੰਜਾਬ

punjab

ETV Bharat / city

ਖਾਲੀ ਹੱਥ ਪਰਤੀ ਤਰਨਤਾਰਨ ਪੁਲਿਸ, ਨਹੀਂ ਮਿਲਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ - Tarn Taran police

ਅੰਮ੍ਰਿਤਸਰ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਤਰਨਤਾਰਨ ਪੁਲਿਸ ਨੂੰ ਨਹੀਂ ਦਿੱਤਾ। ਅਦਾਲਤ ਨੇ ਜੱਗੂ ਭਗਵਾਪੁਰੀਆ ਨੂੰ 14 ਦਿਨਾਂ ਦੇ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Tarn Taran police did not get remand Gangster Jaggu
ਨਹੀਂ ਮਿਲਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ

By

Published : Sep 28, 2022, 3:17 PM IST

Updated : Sep 28, 2022, 3:48 PM IST

ਅੰਮ੍ਰਿਤਸਰ:ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਕੋਰਟ ਕੰਪਲੈਕਸ ਵਿੱਚ ਪੁਲਿਸ ਵੱਲੋਂ ਪੇਸ਼ ਕੀਤਾ ਗਿਆ। ਇਸ ਦੌਰਾਨ ਤਰਨਤਾਰਨ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਨਹੀਂ ਮਿਲਿਆ। ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਜੱਗੂ ਭਗਵਾਪੁਰੀਆ ਨੂੰ 14 ਦਿਨਾਂ ਦੇ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਕਮਿਸ਼ਨਰੇਟ ਪੁਲਿਸ ਅਧੀਨ ਆਉਂਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਜੱਗੂ ਭਗਵਾਨਪੂਰੀਆ ਨੂੰ ਡਾਕਟਰ ਕੋਲੋਂ ਇਕ ਕਰੋੜ ਦੀ ਫਿਰੌਤੀ ਦੇ ਦੋਸ਼ 'ਚ ਅਦਾਲਤ 'ਚ ਪੇਸ਼ ਕੀਤਾ ਹੈ।

ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਇਕ ਡਾਕਟਰ ਵਲੋਂ ਮਿਲੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਜੱਗੂ ਨੇ ਆਪਣੇ ਗੁਰਗਿਆਂ ਰਾਹੀਂ ਡਾ.ਅਸ਼ੋਕ ਮਹਾਜਨ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਕੇਸ ਵਿਚ ਕਰੀਬ 10 ਦਿਨਾਂ ਦਾ ਰਿਮਾਂਡ ਹਾਸਲ ਕਰਨ ਦੀ ਮੰਗ ਕਰ ਰਹੀ ਹੈ।

ਦੂਜੇ ਪਾਸੇ ਤਰਨ ਤਾਰਨ ਜ਼ਿਲ੍ਹੇ ਦੀ ਵੀ ਪੁਲਿਸ ਜੱਗੂ ਭਗਵਾਨਪੁਰੀਆ ਦਾ ਪ੍ਰੋਡਕਸ਼ਨ ਵਾਰੰਟ ਲੈਣ ਪਹੁੰਚੀ ਸੀ, ਪਰ ਜੱਗੂ ਭਗਵਾਨਪੁਰੀਆ ਦਾ ਤਰਨਤਾਰਨ ਪੁਲਿਸ ਨੂੰ ਕਿਸੇ ਵੀ ਤਰੀਕੇ ਦਾ ਪ੍ਰੋਡਕਸ਼ਨ ਵਾਰੰਟ ਨਹੀਂ ਮਿਲਿਆ। ਦੂਜੇ ਪਾਸੇ ਅੰਮ੍ਰਿਤਸਰ ਪੁਲਿਸ ਨੇ ਵੀ ਇਸ ਮਾਮਲੇ ਵਿਚ ਖੁੱਲ੍ਹ ਕੇ ਪੱਤਰਕਾਰਾਂ ਨਾਲ ਕਿਸੇ ਵੀ ਤਰੀਕੇ ਦੀ ਕੋਈ ਗੱਲਬਾਤ ਨਹੀਂ ਕੀਤੀ।

ਇਹ ਵੀ ਪੜੋ:ਮਰ ਗਈ ਇਨਸਾਨੀਅਤ ! ਇਸ ਖ਼ਬਰ ਲਈ ਸ਼ਬਦ ਨਹੀਂ

Last Updated : Sep 28, 2022, 3:48 PM IST

ABOUT THE AUTHOR

...view details