ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਨੂੰ ਲੈ ਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਤਾ ਪੜ੍ਹਦਿਆਂ ਕਿਹਾ ਕਿ ਸਿੱਖ ਇਕ ਵੱਖਰੀ ਕੌਮ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਗਰਦੁਆਰਾ ਦੇ ਸ਼ਤਾਬਦੀ ਸਮਾਗਮ ਮੌਕੇ ਇਹ ਐਲਾਨ ਫੇਰ ਕੀਤਾ ਜਾ ਰਿਹਾ ਹੈ ਕਿ ਸਿੱਖ ਵੱਖਰੇ ਹਨ।
ਸਿੱਖ ਇੱਕ ਵੱਖਰੀ ਕੌਮ ਹੈ-ਬੀਬੀ ਜਗੀਰ ਕੌਰ - 00 ਸਾਲਾ ਸ਼ਤਾਬਦੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਡੇ ਗੁਰਧਾਮ,ਸਾਡਾ ਪਹਿਰਾਵਾ, ਸਾਦਾ ਸੱਭਿਆਚਾਰ, ਸਾਡੀ ਬੋਲੀ, ਸਾਡੇ ਸੰਸਕਾਰ ਸਭ ਤੋਂ ਵੱਖਰੇ ਹਨ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਇਹ ਧਰਮ ਚਲਾਇਆ ਸੀ।
ਤਸਵੀਰ
ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਹੀ ਸਰਬੱਤ ਦਾ ਭਲਾ ਲੋਚਦੀ ਹੈ ਇੱਕ ਅਕਾਲਪੁਰਖ ਵਿੱਚ ਵਿਸ਼ਵਾਸ ਰੱਖਦੀ ਹੈ ਤੇ ਸਾਡੇ ਗੁਰਧਾਮ, ਸਾਡਾ ਪਹਿਰਾਵਾ, ਸਾਦਾ ਸੱਭਿਆਚਾਰ, ਸਾਡੀ ਬੋਲੀ, ਸਾਡੇ ਸੰਸਕਾਰ ਸਭ ਤੋਂ ਵੱਖਰੇ ਹਨ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਇਹ ਧਰਮ ਚਲਾਇਆ ਗਿਆ, ਜਿਸ ਬਾਰੇ ਭਾਈ ਗੁਰਦਾਸ ਜੀ ਨੇ ਆਪਣੀ ਪਹਿਲੀ "ਵਾਰ" ਵਿੱਚ ਸਾਡੀ ਵੱਖਰੀ ਹੋਂਦ ਹਸਤੀ ਬਾਰੇ ਜ਼ਿਕਰ ਕੀਤਾ ਹੈ।
ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਆਗੂਆਂ ਵੱਲੋਂ ਮਤੇ ਪੜ੍ਹੇ ਗਏ।