ਅੰਮ੍ਰਿਤਸਰ: ਬੀਤੇ ਸਮਿਆਂ ’ਚ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਬੁੱਧੀਜੀਵੀਆਂ, ਸਿੱਖ ਵਿਦਵਾਨਾਂ ਦੀ ਇਕੱਤਰਤਾ ਕਰ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਵਿਸ਼ੇਸ਼ ਗੱਲ ਇਹ ਰਹੀ ਕਿ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੇ ਰਣਬੀਰ ਖੱਟੜਾ ਵੀ ਸ਼ਾਮਲ ਰਹੇ।
ਇਹ ਵੀ ਪੜੋ: SGPC ਦਿਵਾਏਗੀ ਹੁਣ ਡੇਰਾ ਮੁਖੀ ਨੂੰ ਸਜ਼ਾ : ਜਥੇਦਾਰ ਹਰਪ੍ਰੀਤ ਸਿੰਘ
ਜਥੇਦਾਰ ਨੇ ਲੋਕਾਂ ਨੂੰ ਕੀਤੀ ਅਪੀਲ
ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜੀਵਨਦਾਤਾ ਹਨ ਅਤੇ ਉਹ ਇਹਨਾਂ ਦੀ ਹਰ ਸਮੇਂ ਅਗਵਾਈ ਕਰਦੇ ਹਨ। ਇਸ ਲਈ ਸਿੱਖ ਪੰਥ ਨੂੰ ਲੋੜ ਹੈ ਕਿ ਉਹ ਲਾਮਬੰਦ ਹੋ ਇਹਨਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆ ਨੂੰ ਸਜਾਵਾਂ ਦਿਵਾਉਣ ਤੇ ਇਸ ਸੰਜੀਦਗੀ ਭਰੇ ਮੁਦਿਆਂ ’ਤੇ ਰਾਜਨੀਤੀ ਕਰਨ ਤੋਂ ਗੁਰੇਜ ਕਰਨ। ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਾਨ ਮਰਿਆਦਾ ਦਾ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਬੇਅਦਬੀ ਹੋਏ ਤਾਂ ਇਸ ਬਾਰੇ ਸੁਚੇਤ ਕੀਤਾ ਜਾਵੇ।