ਪੰਜਾਬ

punjab

ETV Bharat / city

18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਜੱਥਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸ੍ਰੀ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਤਸਵੀਰ
ਤਸਵੀਰ

By

Published : Feb 17, 2021, 5:27 PM IST

ਅੰਮ੍ਰਿਤਸਰ:ਸ੍ਰੀਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੀ ਰਵਾਨਗੀ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫਤਰ ਤੋਂ ਸਵੇਰੇ 9 ਵਜੇ ਹੋਵੇਗੀ। ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ 505 ਸ਼ਰਧਾਲੂਆਂ ਦੇ ਵੀਜੇ ਮਿਲੇ ਹਨ। ਸ਼੍ਰੋਮਣੀ ਕਮੇਟੀ ਵੱਲੋਂ 629 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 124 ਨੂੰ ਵੀਜੇ ਨਹੀਂ ਪ੍ਰਾਪਤ ਹੋਏ।

ਬਲਵਿੰਦਰ ਸਿੰਘ
ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ 505 ਸ਼ਰਧਾਲੂਆਂ ਦੇ ਵੀਜੇ ਮਿਲੇ ਹਨ। ਸ਼੍ਰੋਮਣੀ ਕਮੇਟੀ ਵੱਲੋਂ 629 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 124 ਨੂੰ ਵੀਜੇ ਨਹੀਂ ਪ੍ਰਾਪਤ ਹੋਏ, ਉਹਨਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜੇ ਮਿਲੇ ਹਨ। ਉਹ 18 ਫਰਵਰੀ ਨੂੰ ਪਾਕਿਸਤਾਨ ਜਾਣਗੇ ਅਤੇ 25 ਫਰਵਰੀ ਨੂੰ ਵਾਪਿਸ ਪਰਤਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਭੇਜਣ ਦੀਆਂ ਤਿਆਰੀਆਂ ਮੁਕੰਮਲ ਹੋ ਗਿਆ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇ ਨਾਲ ਸ਼੍ਰੋਮਣੀ ਕਮੇਟੀ ਦੇ 20 ਦੇ ਕਰੀਬ ਮੈਂਬਰ ਵੀ ਜਾ ਰਹੇ ਹਨ। ਇਸ ਮੌਕੇ ਸਿੱਖ ਸ਼ਰਧਾਲੂਆਂ ਨੇ ਆਪਣੇ ਆਪਣੇ ਪਾਸਪੋਰਟ ਲ਼ੇ ਕੇ ਖੁਸ ਨਜ਼ਰ ਆਏ ਅਤੇ ਉਹਨਾਂ ਵਿਚ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੈਨੂੰ ਲਈ ਉਤਸ਼ਾਹ ਵੇਖਿਆ ਗਿਆ। ਉਹਨਾਂ ਕਿਹਾ 100 ਸਾਲ ਬਾਅਦ ਕਮੇਟੀ ਵੱਲੋਂ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਤੇ ਕਮੇਟੀ ਦਾ ਧੰਨਵਾਦ ਕੀਤਾ।

ABOUT THE AUTHOR

...view details