ਅੰਮ੍ਰਿਤਸਰ:ਲਗਾਤਾਰ ਹੀ ਪੰਜਾਬ ਪੁਲੀਸ ਉੱਤੇ ਕਈ ਤਰ੍ਹਾਂ ਦੇ ਗੰਭੀਰ ਇਲਜ਼ਾਮ ਲੱਗਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹਾ ਹੀ ਇੱਕ ਵਾਰ ਫਿਰ ਪੰਜਾਬ ਪੁਲਿਸ ਦੇ ਮੁਲਾਜ਼ਮ ਉੱਤੇ ਅੰਮ੍ਰਿਤਸਰ ਵਿੱਚ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਜਿਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਅੰਮ੍ਰਿਤਸਰ ਪੁਲਿਸ ਚੌਂਕੀ ਟਾਊਨ ਛੇਹਰਟਾ ਦੇ ਬਾਹਰ ਅਟਾਰੀ ਰੋਡ ਪੂਰੀ ਤਰ੍ਹਾਂ ਬੰਦ ਕੀਤਾ ਗਿਆ। ਉੱਥੇ ਆਮ ਆਦਮੀ ਪਾਰਟੀ ਦੇ ਆਗੂ ਵੇਦ ਪ੍ਰਕਾਸ਼ ਬਬਲੂ ਨੇ ਕਿਹਾ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਦੇ ਨਾਲ ਇੱਕ ਪੁਲਿਸ ਮੁਲਾਜ਼ਮ ਵੱਲੋਂ ਗੁੰਡਾਗਰਦੀ ਕਰਦੇ ਹੋਏ ਉਸ ਦੇ ਘਰ ਹਮਲਾ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਅਤੇ ਉਨ੍ਹਾਂ ਦੇ ਪਰਿਵਾਰ ’ਚੋਂ ਇੱਕ ਗਰਭਵਤੀ ਔਰਤ ਨਾਲ ਵੀ ਕੁੱਟਮਾਰ ਕੀਤੀ ਗਈ ਜਿਸ ਦੌਰਾਨ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਿੱਥੇ ਉਸ ਦੇ ਗਰਭ ’ਚ ਪਲ ਰਹੇ ਬੱਚੇ ਦੀ ਮੌਤ ਹੋ ਗਈ।
ਪੀੜਤ ਪਰਿਵਾਰ ਨੇ ਇਨਸਾਫ ਲਈ ਪੁਲਿਸ ਖ਼ਿਲਾਫ਼ ਅਟਾਰੀ ਹਾਈਵੇਅ ਕੀਤਾ ਜਾਮ - police for justice
ਪੁਲਿਸ ਮੁਲਾਜ਼ਮ ਵੱਲੋਂ ਗੁੰਡਾਗਰਦੀ ਕਰਦੇ ਹੋਏ ਉਸ ਦੇ ਘਰ ਹਮਲਾ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਅਤੇ ਉਨ੍ਹਾਂ ਦੇ ਪਰਿਵਾਰ ’ਚੋਂ ਇੱਕ ਗਰਭਵਤੀ ਔਰਤ ਨਾਲ ਵੀ ਕੁੱਟਮਾਰ ਕੀਤੀ ਗਈ ਜਿਸ ਦੌਰਾਨ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਿੱਥੇ ਉਸ ਦੇ ਗਰਭ ’ਚ ਪਲ ਰਹੇ ਬੱਚੇ ਦੀ ਮੌਤ ਹੋ ਗਈ।
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਦੋਸ਼ੀਆਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ। ਉੱਥੇ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪਿਛਲੇ ਚਾਰ ਦਿਨਾਂ ਤੋਂ ਇਹ ਘਟਨਾ ਵਾਪਰੀ ਹੈ ਪਰ ਅਜੇ ਤੱਕ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਚੱਲਦਿਆਂ ਮਜ਼ਬੂਰਨ ਉਨ੍ਹਾਂ ਵੱਲੋਂ ਅੰਮ੍ਰਿਤਸਰ ਅਟਾਰੀ ਬਾਰਡਰ ਰੋਡ ਜਾਮ ਕਰਨਾ ਪਿਆ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਰਾਜਨੀਤੀ ਲੋਕਾਂ ਵੱਲੋਂ ਕੋਵਿਡ -19 ਦੇ ਚਲਦਿਆਂ ਸਿਰਫ ਸਿਆਸਤ ਚਮਕਾਉਣ ਲਈ ਧਰਨੇ ਲਗਾਏ ਜਾ ਰਹੇ ਪਰ ਪੀੜਤ ਪਰਿਵਾਰ ਦੀ ਦਰਖਾਸਤ ਲਿਖ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਆਰੋਪੀਆਂ ਤੇ ਕਾਰਵਾਈ ਕੀਤੀ ਜਾਏਗੀ।
ਇਹ ਵੀ ਪੜੋ: ਪੰਜਾਬ 'ਚ ਮੌਸਮ ਸੁਹਾਨਾ, ਆਉਂਦੇ 48 ਘੰਟਿਆਂ 'ਚ ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ