ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਇੱਕ ਨੌਜਵਾਨ ਵੱਲੋਂ ਸਰੋਵਰ ਵਿੱਚ ਛਾਲ ਮਾਰੇ ਜਾਣ ਦੀ ਖ਼ਬਰ ਹੈ। ਛਾਲ ਮਾਰਨ ਵਾਲੇ ਨੌਜਵਾਨ ਬਾਰੇ ਹਾਲੇ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ। ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਨੌਜਵਾਨ ਦੀ ਸਰੋਵਰ ਵਿੱਚੋਂ ਭਾਲ ਕੀਤੀ ਜਾ ਰਹੀ ਹੈ।
ਦਰਬਾਰ ਸਾਹਿਬ ਦੇ ਸਰੋਵਰ 'ਚ ਨੌਜਵਾਨ ਨੇ ਮਾਰੀ ਛਾਲ - sarovar of Darbar Sahib
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਇੱਕ ਨੌਜਵਾਨ ਨੇ ਛਾਲ ਮਾਰ ਦਿੱਤੀ ਹੈ। ਨੌਜਵਾਨ ਦੀ ਭਾਲ ਲਈ ਸੇਵਾਦਾਰਾਂ ਵੱਲੋਂ ਚਾਰਾਜੋਈ ਕੀਤੀ ਜਾ ਰਹੀ ਹੈ।
ਦਰਬਾਰ ਸਾਹਿਬ ਦੇ ਸਰੋਵਰ 'ਚ ਨੌਜਵਾਨ ਨੇ ਮਾਰੀ ਛਾਲ
ਨੌਜਵਾਨ ਨੇ ਸ਼ਾਮ 4 ਵਜੇ ਦੇ ਕਰੀਬ ਸਰੋਵਰ ਵਿੱਚ ਛਾਲ ਮਾਰੀ। ਸੇਵਾਦਾਰਾਂ ਵੱਲੋਂ ਨੌਜਵਾਨ ਨੂੰ ਕੱਢਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਸਫਲਤਾ ਨਹੀਂ ਮਿਲੀ। ਨੌਜਵਾਨ ਦੇ ਡੁੱਬਣ ਬਾਰੇ ਬਹੁਤੀ ਜਾਣਕਾਰੀ ਨਹੀਂ ਮਿਲ ਸਕੀ ਹੈ ਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਮੂੰਹ ਖੋਲ੍ਹਣ ਲਈ ਤਿਆਰ ਹਨ। ਇਸ ਨੌਜਵਾਨ ਦੀ ਉਮਰ 24-25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
(ਵਧੇਰੇ ਵੇਰਵਿਆਂ ਦੀ ਉਡੀਕ)