ਅੰਮ੍ਰਿਤਸਰ: ਦਰਬਾਰ ਸਾਹਿਬ ਸ੍ਰੀ ਹਰਮੰਦਿਰ ਸਾਹਿਬ ਨੂੰ ਮੁੜ ਫੁੱਲਾਂ ਨਾਲ ਸਜਾਇਆ ਜਾਵੇਗਾ। ਇੱਕ ਵਾਰ ਮੁੜ ਸ਼ਰਧਾਲੂਆਂ ਨੂੰ ਮਨਮੋਹਕ ਨਜਾਰਾ ਵੇਖਣ ਨੂੰ ਮਿਲੇਗਾ। ਫੁੱਲਾਂ ਦੀ ਸਜਾਵਟ ਲਈ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਵੱਖ-ਵੱਖ ਸੂਬਿਆਂ ਤੋਂ ਇਲਾਵਾ ਕਈ ਦੇਸ਼ਾਂ ਤੋਂ ਫੁੱਲ ਮੰਗਵਾਏ ਜਾ ਰਹੇ ਹਨ।
ਇਹ ਵੀ ਪੜੋ: ਡੀਐਸਜੀਐਮਸੀ ਕੋ-ਆਪਟ ਮੈਂਬਰ ਚੋਣਾਂ ‘ਚ ਹੋ ਸਕਦੈ ਉਲਟ ਫੇਰ
ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ ਹਨ। ਸਮਾਗਮ ਲਈ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਦੇ ਕੇਕੇ ਸ਼ਰਮਾ ਐਮਿਲ ਫਾਰਮੇਸੀ ਦੇ ਮਾਲਕ ਵੱਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ।
ਹਰਿਮੰਦਰ ਸਾਹਿਬ ਦੇ ਮੁੜ ਹੋਣਗੇ ਇਲਾਹੀ ਦਰਸ਼ਨ ਅੱਠ ਟਰੱਕ ਫੁੱਲ ਲੱਗਣਗੇ
ਇਸ ਫੁੱਲਾਂ ਦੀ ਸਜਾਵਟ ‘ਚ ਦੇਸ਼ ਵਿਦੇਸ਼ ਦੇ ਅੱਠ ਟਰੱਕ ਫੁੱਲ ਸਜਾਵਟ ਲਈ ਵਰਤੇ ਜਾਣਗੇ। ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ 300 ਕਾਰੀਗਰ ਪਹੁੰਚ ਚੁੱਕੇ ਹਨ ਜੋ ਦਿਨ ਰਾਤ ਇਸ ਕੰਮ ਨੂੰ 6 ਸਤੰਬਰ ਦੀ ਰਾਤ ਤਕ ਫੁੱਲਾਂ ਦੀ ਸਜਾਵਟ ਨੂੰ ਮੁਕੰਮਲ ਕਰਨਗੇ।
ਸਵਾ ਕਰੋੜ ਦੀ ਆਏਗੀ ਲਾਗਤ
ਤਕਰੀਬਨ ਸਵਾ ਕਰੋੜ ਦੀ ਲਾਗਤ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ-ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਦੇਸ਼ ਦੇ ਕੋਨੇ ਤੇ ਵਿਦੇਸ਼ਾਂ ‘ਚੋਂ ਵੀ ਇਹ ਫੁੱਲ ਮੰਗਾਏ ਗਏ ਹਨ।ਇਹ ਫੁੱਲ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਉਥ ਅਫ਼ਰੀਕਾ ਆਦਿ ਤੋਂ ਮੰਗਵਾਏ ਗਏ ਹਨ, ਉੱਥੋਂ ਭਾਰਤ ‘ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਉਤਰ ਪ੍ਰਦੇਸ਼, ਹਿਮਾਚਲ ਆਦਿ ਸ਼ਹਿਰਾਂ ‘ਚੋਂ ਇਹ ਫੁੱਲ ਮੰਗਵਾਏ ਗਏ ਹਨ।
ਵਿਦੇਸ਼ਾਂ ਤੋਂ ਆਉਣਗੇ ਫੁੱਲ
ਸਜਾਵਟ ‘ਚ ਜਿੱਥੇ ਗੋਲੇ, ਝੂਮਰ, ਲੜੀਆਂ, ਖੰਡਾ ਆਦਿ ਫੁੱਲਾਂ ਨਾਲ ਤਿਆਰ ਕੀਤੇ ਜਾਣਗੇ , ਉੱਥੇ ਖੰਡਾ ਅਤੇ ਇਕ ਉਂਕਾਰ ਵੀ ਵਿਸ਼ੇਸ਼ ਰੂਪ ਵਿੱਚ ਝਾਲਰ ਤਿਆਰ ਕੀਤੀ ਜਾ ਰਹੀ ਹੈ। ਫੁੱਲਾਂ ਵਿੱਚ ਦੇਸ਼ ਵਿਦੇਸ਼ ਤੋਂ ਸੌ ਤਰ੍ਹਾਂ ਦੇ ਫੁੱਲ ਮੰਗਵਾਏ ਗਏ ਹਨ , ਸਭ ਤੋਂ ਵੱਧ ਗਿਣਤੀ ਫੁੱਲਾਂ ਵਿੱਚ ਗੇਂਦਾਂ ਦੀ ਹੈ, ਜਿਸ ਨੂੰ ਲੜੀਆਂ ਆਦਿ ਦੇ ਵਿੱਚ ਵਰਤਿਆ ਜਾਵੇਗਾ।