ਪੰਜਾਬ

punjab

ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਬਲਦੇਵ ਸਿੰਘ ਸਿਰਸਾ ਨੇ ਇਹ ਦਿੱਤਾ ਬਿਆਨ

By

Published : Feb 9, 2021, 8:31 PM IST

ਅੰਮ੍ਰਿਤਸਰ ਵਿੱਚ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਨੇ ਇਸ ਬਾਰੇ ਬਿਆਨ ਦਿੰਦੇ ਹੋਏ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੈ, ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।

ਤਸਵੀਰ
ਤਸਵੀਰ

ਅੰਮ੍ਰਿਤਸਰ: 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਹੋਏ ਵਿਵਾਦ ਤੋਂ ਬਾਅਦ ਦੀਪ ਸਿੱਧੂ ਦੇ ਖ਼ਿਲਾਫ਼ ਦਿੱਲੀ ਪੁਲੀਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ 1 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ ਤੇ ਤੜਕਸਾਰ ਹੀ ਦੀਪ ਸਿੱਧੂ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਸੀ।

ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਬਲਦੇਵ ਸਿੰਘ ਸਿਰਸਾ ਨੇ ਇਹ ਦਿੱਤਾ ਬਿਆਨ

ਅੰਮ੍ਰਿਤਸਰ ਵਿੱਚ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਨੇ ਇਸ ਬਾਰੇ ਬਿਆਨ ਦਿੰਦੇ ਹੋਏ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਣੀ ਹੈ, ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਉਥੇ ਹੀ ਉਹਨਾਂ ਨੇ ਕਿਹਾ ਕਿ ਜੋ ਵੀ 26 ਜਨਵਰੀ ਨੂੰ ਹੋਇਆ ਉਹ ਸਭ ਕੇਂਦਰ ਸਰਕਾਰ ਦੀ ਸਾਜਿਸ਼ ਸੀ ਤਾਂ ਜੋ ਕਿਸਾਨਾਂ ਦੇ ਸੰਘਰਸ਼ ਨੂੰ ਤੋੜਿਆ ਜਾ ਸਕੇ।

ABOUT THE AUTHOR

...view details