ਪੰਜਾਬ

punjab

ਪਟਿਆਲਾ ਦੇ ਹਾਲਾਤਾਂ ਤੋਂ ਬਾਅਦ ਅੰਮ੍ਰਿਤਸਰ ’ਚ ਪੁਲਿਸ ਮੂਸਤੈਦ

By

Published : Apr 30, 2022, 2:16 PM IST

ਅੰਮ੍ਰਿਤਸਰ ਦੇ ਵਿੱਚ ਭੰਡਾਰੀ ਪੁਲ ਦੇ ਉੱਤੇ ਚੱਪੇ-ਚੱਪੇ ਤੇ ਪੁਲਿਸ ਦੀ ਟੀਮ ਤੈਨਾਤ ਕੀਤੀ ਹੋਈ ਹੈ ਅਤੇ ਗਰਮ ਖਿਆਲੀ ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਘਰਾਂ ਦੇ ਬਾਹਰ ਵੀ ਪੁਲਿਸ ਤੈਨਾਤ ਕੀਤੀ ਹੋਈ ਹੈ ਅਤੇ ਉਨ੍ਹਾਂ ਗਰਮ ਖਿਆਲੀ ਸਿੱਖ ਜਥੇਬੰਦੀਆਂ ਦੇ ਆਗੂਆਂ ਤੇ ਸ਼ਿਵ ਸੈਨਾ ਦੇ ਆਗੂਆਂ ਨੂੰ ਘਰ ਵਿਚ ਹੀ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਹੋਇਆ ਹੈ।

ਅੰਮ੍ਰਿਤਸਰ ’ਚ ਪੁਲਿਸ ਮੂਸਤੈਦ
ਅੰਮ੍ਰਿਤਸਰ ’ਚ ਪੁਲਿਸ ਮੂਸਤੈਦ

ਅੰਮ੍ਰਿਤਸਰ: ਪਿਛਲੇ ਦਿਨੀਂ ਸ਼ਿਵ ਸੈਨਾ ਦੇ ਨੇਤਾਵਾਂ ਵੱਲੋਂ ਪਟਿਆਲਾ ਅਤੇ ਅੰਮ੍ਰਿਤਸਰ ਦੇ ਵਿੱਚ ਖਾਲਿਸਤਾਨ ਦੇ ਖਿਲਾਫ਼ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈਸੀ ਜਿਸ ਕਾਰਨ ਪਟਿਆਲਾ ਵਿਖੇ ਹਿੰਦੂ ਜਥੇਬੰਦੀ ਅਤੇ ਸਿੱਖ ਜਥੇਬੰਦੀਆਂ ਦੇ ਸਮਰਥਕਾਂ ਵਿਚਾਲੇ ਝੜਪ ਹੋਈ। ਹਾਲਾਂਕਿ ਅੰਮ੍ਰਿਤਸਰ ਚ ਅਜਿਹਾ ਕੁਝ ਮਾਮਲਾ ਨਜਰ ਨਹੀਂ ਆਇਆ। ਇਸ ਸੱਦੇ ਤੋਂ ਬਾਅਦ ਅੰਮ੍ਰਿਤਸਰ ਦੇ ਚੱਪੇ ਚੱਪੇ ’ਤੇ ਪੁਲਿਸ ਤੈਨਾਤ ਕੀਤੀ ਗਈ ਸੀ।

ਅੰਮ੍ਰਿਤਸਰ ’ਚ ਪੁਲਿਸ ਮੂਸਤੈਦ

ਗੱਲ ਕਰੀਏ ਪਟਿਆਲਾ ਦੀ ਤਾਂ ਉੱਥੇ ਅਜੇ ਵੀ ਹਾਲਾਤ ਤਣਾਅਪੂਰਨ ਬਣੇ ਹੋਏ ਹਨ ਤੇ ਦੂਜੇ ਪਾਸੇ ਅੰਮ੍ਰਿਤਸਰ ਦੇ ਵਿੱਚ ਭੰਡਾਰੀ ਪੁਲ ਦੇ ਉੱਤੇ ਚੱਪੇ-ਚੱਪੇ ’ਤੇ ਪੁਲਿਸ ਦੀ ਟੀਮ ਤੈਨਾਤ ਕੀਤੀ ਹੋਈ ਹੈ ਅਤੇ ਗਰਮ ਖਿਆਲੀ ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਘਰਾਂ ਦੇ ਬਾਹਰ ਵੀ ਪੁਲਿਸ ਤੈਨਾਤ ਕੀਤੀ ਹੋਈ ਹੈ ਅਤੇ ਉਨ੍ਹਾਂ ਗਰਮ ਖਿਆਲੀ ਸਿੱਖ ਜਥੇਬੰਦੀਆਂ ਦੇ ਆਗੂਆਂ ਤੇ ਸ਼ਿਵ ਸੈਨਾ ਦੇ ਆਗੂਆਂ ਨੂੰ ਘਰ ਵਿਚ ਹੀ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਵਿੱਚ ਕਿਸੇ ਵੀ ਤਰੀਕੇ ਦੀ ਹਿੰਸਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਅੰਮ੍ਰਿਤਸਰ ਦੇ ਵਿੱਚ ਚੱਪੇ-ਚੱਪੇ ਅਤੇ ਪੁਲਿਸ ਦੇ ਆਲਾ ਅਧਿਕਾਰੀ ਤੈਨਾਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਭੰਡਾਰੀ ਪੁਲ ’ਤੇ ਵੀ ਸ਼ਿਵ ਸੈਨਾ ਵੱਲੋਂ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਗਈ ਸੀ ਪਰ ਪ੍ਰਸ਼ਾਸਨ ਦੀ ਸਮਝਦਾਰੀ ਦੇ ਨਾਲ ਉਹ ਭੰਡਾਰੀ ਪੁਲ ’ਤੇ ਆ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅੱਗੇ ਵੀ ਇਸੇ ਤਰੀਕੇ ਨਾਲ ਹੀ ਮਾਹੌਲ ਸ਼ਾਂਤ ਬਣਾ ਕੇ ਰੱਖਿਆ ਜਾਵੇਗਾ।

ਜਾਣੋਂ ਪੂਰਾ ਮਾਮਲਾ:ਕਾਬਿਲੇਗੌਰ ਹੈ ਕਿ ਬੀਤੇ ਕੱਲ੍ਹ ਪਟਿਆਲਾ ਵਿਖੇ ਸ਼ਿਵ ਸੈਨਾ ਦੇ ਸਮਰਥਕਾਂ ਵਲੋਂ ਖਾਲਿਸਤਾਨ ਮੁਰਦਾਬਾਦ ਦਾ ਮਾਰਚ ਕੱਢਿਆ ਜਾਣਾ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼ਿਵ ਸੈਨਾ ਦੇ ਸਮਰਥਕਾਂ 'ਚ ਟਕਰਾਅ ਹੋ ਗਿਆ, ਜਿਸ 'ਚ ਪੁਲਿਸ ਨੂੰ ਹਵਾਈ ਗੋਲੀਆਂ ਵੀ ਚਲਾਉਣੀਆਂ ਪਈਆਂ ਸਨ। ਇਸ ਦੇ ਨਾਲ ਹੀ ਤਣਾਅ ਵਾਲਾ ਮਾਹੌਲ ਬਣਨ ਕਾਰਨ ਡੀ.ਸੀ ਸਾਕਸ਼ੀ ਸਾਹਨੀ ਨੇ ਸਮੁੱਚੇ ਪਟਿਆਲਾ ਜ਼ਿਲ੍ਹੇ ’ਚ ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਲੈ ਕੇ ਸ਼ਨੀਵਾਰ ਸਵੇਰੇ ਸਾਢੇ 6 ਵਜੇ ਤੱਕ ਕਰਫਿਊ ਲਗਾ ਦਿੱਤਾ ਸੀ। ਦੂਜੇ ਪਾਸੇ ਵੱਖ-ਵੱਖ ਹਿੰਦੂ ਸੰਗਠਨਾਂ ਨੇ ਰੋਸ ਵਜੋਂ 30 ਅਪਰੈਲ ਨੂੰ ਪਟਿਆਲਾ ਸ਼ਹਿਰ ਬੰਦ ਰੱਖਣ ਦਾ ਸੱਦਾ ਦਿੱਤਾ ਹੈ।

ਇਹ ਵੀ ਪੜੋ:ਪਟਿਆਲਾ ਝੜਪ ਤੋਂ ਬਾਅਦ ਅਫਸਰਾਂ ’ਤੇ ਡਿੱਗੀ ਗਾਜ਼ !

ABOUT THE AUTHOR

...view details