ਪੰਜਾਬ

punjab

ETV Bharat / city

ਅੰਮ੍ਰਿਤਸਰ 'ਚ ਕਰਵਾਈ ਗਈ ਤਿਰੰਗਾ ਰੈਲੀ - organised

ਜਲ੍ਹਿਆਂਵਾਲੇ ਬਾਗ 'ਚ ਹੋਏ ਖੂਨੀ ਸਾਕੇ ਨੂੰ 100 ਸਾਲ ਪੂਰੇ ਹੋਣ ਤੇ ਅੰਮ੍ਰਿਤਸਰ ਦੇ ਇੰਡੀਆ ਗੇਟ ਤੋਂ ਜਲ੍ਹਿਆਂਵਾਲੇ ਬਾਗ ਤੱਕ ਤਿਰੰਗਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਬੱਚਿਆਂ, ਬੁਜ਼ਰਗਾਂ ਅਤੇ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਰੈਲੀ ਵਿੱਚ ਸ਼ਾਮਲ ਲੋਕਾਂ ਵੱਲੋਂ ਸਰਕਾਰ ਕੋਲੋਂ 100 ਸਾਲ ਪਹਿਲਾਂ ਇਸ ਖੂਨੀ ਸਾਕੇ 'ਚ ਮਾਰੇ ਗਏ ਲੋਕਾਂ ਨੂੰ ਸ਼ਹੀਦਾਂ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ।

ਅੰਮ੍ਰਿਤਸਰ 'ਚ ਤਿਰੰਗਾ ਰੈਲੀ ਦਾ ਆਯੋਜਨ

By

Published : Apr 12, 2019, 2:29 PM IST

ਅੰਮ੍ਰਿਤਸਰ : ਅੰਮ੍ਰਿਤਸਰ ਦੇ ਇੰਡੀਆ ਗੇਟ ਤੋਂ ਜਲ੍ਹਿਆਂਵਾਲੇ ਬਾਗ ਤੱਕ ਤਿਰੰਗਾ ਰੈਲੀ ਕੱਢੀ ਗਈ। ਇਹ ਰੈਲੀ ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਗਈ।

ਅੰਮ੍ਰਿਤਸਰ 'ਚ ਤਿਰੰਗਾ ਰੈਲੀ ਦਾ ਆਯੋਜਨ

ਇਹ ਤਿਰੰਗਾ ਰੈਲੀ ਜ਼ਿਲ੍ਹੇ ਦੇ ਛੱਹਰਟਾ ਇਲਾਕੇ ਦੇ ਇੰਡੀਆ ਗੇਟ ਤੋਂ ਸ਼ੁਰੂ ਹੋ ਕੇ ਜਲ੍ਹਿਆਂਵਾਲੇ ਬਾਗ ਤੱਕ ਕੱਢੀ ਗਈ। ਇਸ ਰੈਲੀ ਵਿੱਚ ਨੌਜਵਾਨ, ਬੱਚਿਆਂ,ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਹ ਤਿਰੰਗਾ ਰੈਲੀ ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਫੁੱਲ ਭੇਂਟ ਕਰਨ ਲੱਈ ਕੱਢੀ ਗਈ। ਇਸ ਮੌਕੇ 'ਤੇ ਰੈਲੀ ਵਿੱਚ ਮੌਜੂਦ ਲੋਕਾਂ ਨੇ ਸੂਬਾ ਅਤੇ ਕੇਂਦਰੀ ਸਰਕਾਰ ਕੋਲੋਂ ਇਸ ਖੂਨੀ ਸਾਕੇ 'ਚ ਮਾਰੇ ਗਏ ਲੋਕਾਂ ਨੂੰ ਸ਼ਹੀਦਾਂ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ।

ABOUT THE AUTHOR

...view details